ਸੁਤੰਤਰਤਾ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਨੇ ਕੈਬਨਿਟ ਮੰਤਰੀ ਹੱਥੋਂ ਸਨਮਾਨ ਲੈਣ ਤੋਂ ਕੀਤਾ ਇਨਕਾਰ

Monday, Aug 16, 2021 - 02:00 AM (IST)

ਸੁਤੰਤਰਤਾ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਨੇ ਕੈਬਨਿਟ ਮੰਤਰੀ ਹੱਥੋਂ ਸਨਮਾਨ ਲੈਣ ਤੋਂ ਕੀਤਾ ਇਨਕਾਰ

ਫਤਹਿਗੜ੍ਹ ਸਾਹਿਬ(ਜਗਦੇਵ)- ਜ਼ਿਲ੍ਹੇ ਵਿਖੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਮੌਕੇ ਕੌ੍ਮੀ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੱਥੋਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਸੁਤੰਤਰਤਾ ਸੰਗਰਾਮੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਅਤੇ ਵਾਅਦਾ ਕਰਨ ਉਪਰੰਤ 300 ਬਿਜਲੀ ਦੀ ਯੂਨਿਟ ਮੁਆਫ ਕਰਨ ਦਾ ਅਜੇ ਤਕ ਨੋਟੀਫਿਕੇਸ਼ਨ ਵੀ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਉਨ੍ਹਾਂ ਹੱਥੋਂ ਇਹ ਸਨਮਾਨ ਨਹੀਂ ਲੈਣਗੇ ।

ਇਹ ਵੀ ਪੜ੍ਹੋ- ਬਾਦਲਾਂ 'ਤੇ ਇਕ ਵਾਰ ਫਿਰ ਵਰ੍ਹੇ ਨਵਜੋਤ ਸਿੱਧੂ, ਕਿਹਾ- ਸੁਖਬੀਰ ਦੇ ਹੋਟਲਾਂ 'ਚ ਖੋਲ੍ਹਾਂਗੇ ਸਕੂਲ

ਉਧਰ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਿੱਥੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਅਕਾਲੀ ਦਲ ਨਾਲ ਜੋੜ ਇਹ ਸਨਮਾਨ ਪ੍ਰਾਪਤ ਨਾ ਕਰਨਾ ਮੰਦਭਾਗਾ ਕਰਾਰ ਦਿੱਤਾ ਉਥੇ ਹੀ  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੋ ਵੀ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ ਹਨ ਉਹ ਸਰਕਾਰ ਵੱਲੋਂ ਮੰਗ ਲਈਆਂ ਗਈਆਂ ਹਨ ਜਦੋਂ ਪੱਤਰਕਾਰਾਂ ਵੱਲੋਂ ਬਿਜਲੀ ਦੇ 300 ਯੂਨਿਟ ਮੰਗਾਂ ਲਾਗੂ ਨਾ ਹੋਣ ਦਾ ਮਾਮਲਾ ਧਿਆਨ 'ਚ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਇਹ ਮਾਮਲਾ ਵਿਚਾਰਿਆ ਜਾਵੇਗਾ ।

ਇਹ ਵੀ ਪੜ੍ਹੋ-  Gym ਦੀ ਆੜ 'ਚ ਚੱਲਦਾ ਸੀ ਨਸ਼ੇ ਦਾ ਗੋਰਖ ਧੰਦਾ, STF ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ

ਉਧਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸੇ ਇਕ ਪਾਰਟੀ ਨਾਲ ਜੋੜਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਸਭ ਦੇ ਸਾਂਝੇ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣਾ ਸਰਕਾਰਾਂ ਦਾ ਪਹਿਲਾ ਤੇ ਮੁੱਢਲਾ ਫਰਜ਼ ਹੁੰਦਾ ਹੈ।
 


author

Bharat Thapa

Content Editor

Related News