ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਜਨਕ ਸਿੰਘ ਦੀ ਨਾਜਾਇਜ਼ ਜਾਇਦਾਦ ਢਹਿ-ਢੇਰੀ
Sunday, Aug 17, 2025 - 04:12 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ਾ ਤਸਕਰ ਜਨਕ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਜਨਕ ਸਿੰਘ ਪਿੰਡ ਰਨਗੜ ਅਟਾਰੀ ਬਾਰਡਰ ਨੇੜੇ ਰਹਿੰਦਾ ਹੈ ਅਤੇ ਇਸ ’ਤੇ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ। ਉਸ ਦੇ ਪਰਿਵਾਰ ਦੇ ਮੈਂਬਰਾਂ ’ਤੇ ਵੀ ਕੇਸ ਦਰਜ ਹਨ। ਪੁਲਸ ਨੂੰ ਪੀਡੀਪੀ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਹ ਕਾਲੇ ਧਨ ਨਾਲ ਸਰਕਾਰੀ ਜ਼ਮੀਨ ’ਤੇ ਗੈਰਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ-ਹਿਮਾਚਲ 'ਚ ਮਰੇ ਪੰਜਾਬ ਦੇ 4 ਸ਼ਰਧਾਲੂਆਂ ਦਾ ਇਕੱਠਿਆਂ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪੂਰਾ ਪਰਿਵਾਰ
ਐੱਸਐੱਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਨਜਾਇਜ਼ ਕਬਜ਼ੇ ਹਟਾਏ। ਇਹ ਅੰਮ੍ਰਿਤਸਰ ਦੇ ਨਸ਼ਾ ਤਸਕਰਾਂ ਵਿਰੁੱਧ ਛੇਵੀਂ ਵੱਡੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਅੰਮ੍ਰਿਤਸਰ ਦਿਹਾਤੀ ਪੁਲਸ 150 ਕਿਲੋ ਹੈਰੋਇਨ ਫੜ ਚੁੱਕੀ ਹੈ, ਜਦਕਿ ਲਗਭਗ 2 ਕਰੋੜ ਦੀ ਨਕਦੀ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀ ਲਗਭਗ 4 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਐੱਸਐੱਸਪੀ ਨੇ ਕਿਹਾ ਕਿ ਜਨਕ ਸਿੰਘ ਹਾਲ ਹੀ ਵਿੱਚ ਜੇਲ੍ਹ ਤੋਂ ਬੇਲ ’ਤੇ ਬਾਹਰ ਆਇਆ ਹੈ, ਪਰ ਉਹ ਫਿਰ ਕਾਲੇ ਧਨ ਨਾਲ ਮਹਿਲ ਸਜਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਸਭ ਮਿਹਨਤ-ਮਜ਼ਦੂਰੀ ਨਾਲ ਸੰਭਵ ਨਹੀਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਵੀ ਨਸ਼ੇ ਦਾ ਧੰਦਾ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਐੱਸਐੱਸਪੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਦੂਰ ਰਹੋ, ਮਿਹਨਤ ਕਰੋ, ਚੰਗਾ ਕੰਮ ਕਰੋ ਅਤੇ ਆਪਣੇ ਪਰਿਵਾਰ ਤੇ ਪੰਜਾਬ ਦਾ ਨਾਂ ਰੌਸ਼ਨ ਕਰੋ। ਇਹ ਗੁਰੂਆਂ-ਪੀਰਾਂ ਦੀ ਧਰਤੀ ਹੈ, ਇਸ ਨੂੰ ਬਦਨਾਮ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਹ ਇਲਾਕੇ ਆਏ ਹੜ੍ਹ ਦੀ ਚਪੇਟ 'ਚ, ਪ੍ਰਸ਼ਾਸਨ ਨੇ ਕੀਤਾ HighAlert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8