ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਪਟੜੀ ਤੋਂ ਉਤਰੀ ਮਾਲ ਗੱਡੀ, ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਠੱਪ
Tuesday, Jun 14, 2022 - 11:26 PM (IST)
ਅੰਮ੍ਰਿਤਸਰ (ਜਸ਼ਨ) : ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਇਹ ਪਤਾ ਲੱਗਾ ਕਿ ਅੰਮ੍ਰਿਤਸਰ-ਬਿਆਸ ਦੇ ਵਿਚਕਾਰ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਇਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਬਿਆਸ ਰੇਲਵੇ ਸਟੇਸ਼ਨ ਤੋਂ ਅੱਗੇ ਨਾ ਤਾਂ ਰੇਲ ਗੱਡੀਆਂ ਆ ਸਕਦੀਆਂ ਹਨ ਤੇ ਨਾ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਆਪਣੀ ਮੰਜ਼ਿਲ ਲਈ ਰਵਾਨਾ ਹੋ ਸਕਦੀਆਂ ਹਨ। ਅੰਮ੍ਰਿਤਸਰ ਦੇ ਸਟੇਸ਼ਨ ਸੁਪਰਡੈਂਟ ਨੇ ਕਿਹਾ ਕਿ ਜਦੋਂ ਤੱਕ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਪਟੜੀ ਤੋਂ ਉਤਰੀ ਮਾਲ ਗੱਡੀ ਪਟੜੀ 'ਤੇ ਨਹੀਂ ਆਉਂਦੀ, ਉਦੋਂ ਤੱਕ ਰੇਲ ਆਵਾਜਾਈ ਨਹੀਂ ਖੁੱਲ੍ਹ ਸਕੇਗੀ।
ਇਹ ਵੀ ਪੜ੍ਹੋ : ਅਸੀਂ ਇਨਸਾਫ਼ ਦੀ ਲੜਾਈ ਲੜਨੀ ਹੈ, ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਵੋਟਾਂ ਨਹੀਂ ਮੰਗਣੀਆਂ : ਰਾਜਾ ਵੜਿੰਗ
ਉਨ੍ਹਾਂ ਦੱਸਿਆ ਕਿ ਉੱਤਰੀ ਰੇਲਵੇ ਦੀ ਵੀ.ਵੀ.ਆਈ.ਪੀ. ਰੇਲ ਕਹੀ ਜਾ ਵਾਲੀ ਰੇਲ ਗੱਡੀ ਸ਼ਤਾਬਦੀ ਐਕਸਪ੍ਰੈੱਸ, ਜੋ ਇਸ ਸਮੇਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪਹੁੰਚ ਜਾਂਦੀ ਹੈ, ਵੀ ਅਜੇ ਬਿਆਸ ਰੇਲਵੇ ਸਟੇਸ਼ਨ ’ਤੇ ਹੀ ਖੜ੍ਹੀ ਹੈ। ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਵਾਲੀ ਹਰਿਦੁਆਰ ਐਕਸਪ੍ਰੈੱਸ ਅਤੇ ਜਲੰਧਰ ਜਾਣ ਵਾਲੀ ਡੀ.ਐੱਮ.ਯੂ. ਟ੍ਰੇਨ ਅੰਮ੍ਰਿਤਸਰ ਸਟੇਸ਼ਨ ’ਤੇ ਹੀ ਖੜ੍ਹੀ ਸੀ। ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਇਹ ਦੋਵੇਂ ਟ੍ਰੇਨਾਂ ਆਪਣੀ ਮੰਜ਼ਿਲ ਵੱਲ ਰਵਾਨਾ ਨਹੀਂ ਹੋ ਸਕੀਆਂ। ਖ਼ਬਰ ਲਿਖੇ ਜਾਣ ਤੱਕ ਰੇਲਵੇ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚ ਚੁੱਕੇ ਸਨ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਪੰਥਕ ਏਜੰਡੇ 'ਤੇ ਸੰਗਰੂਰ ਚੋਣਾਂ 'ਚ ਕੁੱਦਿਆ ਅਕਾਲੀ ਦਲ ਕੀ ਆਪਣਾ ਸਿਆਸੀ ਆਧਾਰ ਬਣਾਉਣ 'ਚ ਹੋਵੇਗਾ ਕਾਮਯਾਬ?