ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

Thursday, Oct 08, 2026 - 12:17 PM (IST)

ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਚੰਡੀਗੜ੍ਹ : ਪੰਜਾਬ ਵਿਚ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਦਰਅਸਲ ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਲ 16 ਅਕਤੂਬਰ ਦੀ ਛੁੱਟੀ ਦਾ ਫਾਇਦਾ ਸਰਕਾਰੀ ਮੁਲਜ਼ਮ ਲੈ ਸਕਦੇ ਹਨ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ ਹੋਵੋਗੇ ਹੈਰਾਨ

PunjabKesari

ਇਥੇ ਦੱਸ ਦਈਏ ਕਿ ਇਸ ਦਿਨ ਭਾਵੇਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਪੰਜਾਬ ਭਰ ਦੇ ਸਕੂਲ-ਕਾਲਜ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਦੇ ਰਾਖਵੀਂ ਛੁੱਟੀ ਦੇ ਨਿਯਮਾਂ ਮੁਤਾਬਕ ਸਰਕਾਰੀ ਮੁਲਾਜ਼ਮ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚੋਂ ਕੋਈ ਦੋ ਛੁੱਟੀਆਂ ਲੈ ਸਕਦੇ ਹਨ। 

ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News