ਫਰੀਦਕੋਟ ਜ਼ਿਲ੍ਹਾ ਹੋਇਆ ''ਕੋਰੋਨਾ'' ਮੁਕਤ, 10 ਮਰੀਜ਼ਾਂ ਨੂੰ ਗੁਟਕਾ ਸਾਹਿਬ ਭੇਂਟ ਕਰਕੇ ਘਰਾਂ ਨੂੰ ਕੀਤਾ ਰਵਾਨਾ

05/25/2020 2:41:26 PM

ਫਰੀਦਕੋਟ (ਬਾਂਸਲ, ਜਗਤਾਰ) : ਅੱਜ ਫਰੀਦਕੋਟ ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਅੱਜ 10 ਮਰੀਜ਼ਾਂ ਨੂੰ ਘਰਾਂ ਨੂੰ ਭੇਜ ਕੇ ਫਰੀਦਕੋਟ ਜ਼ਿਲ੍ਹਾ 'ਕੋਰੋਨਾ' ਮੁਕਤ ਹੋ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪੀੜਤ 10 ਸ਼ਰਧਾਲੂਆਂ ਨੂੰ ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚੋਂ ਛੁੱਟੀ ਮਿਲੀ ਹੈ। ਇਸ ਤੋਂ ਪਹਿਲਾਂ 52 ਮਰੀਜ਼ 'ਕੋਰੋਨਾ' ਨੂੰ ਮਾਤ ਦੇ ਕੇ ਘਰ ਪਰਤ ਚੁੱਕੇ ਹਨ। ਇਸ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਫੁੱਲ ਅਤੇ ਗੁਟਕਾ ਸਾਹਿਬ ਭੇਂਟ ਕਰਕੇ ਮਰੀਜ਼ਾਂ ਨੂੰ ਘਰਾਂ ਲਈ ਵਿਦਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ, ਬਠਿੰਡਾ, ਮੋਗਾ ਅਤੇ ਫਤਿਹਗੜ੍ਹ ਸਾਹਿਬ ਵੀ 'ਕੋਰੋਨਾ' ਮੁਕਤ ਹੋ ਚੁੱਕੇ ਹਨ। ਪੰਜਾਬ ਭਰ 'ਚ ਕੋਰੋਨਾ ਵਾਇਸ ਦੇ 2020 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ 1898 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ 'ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ 'ਚ ਹੀ  ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ► 'ਕੋਰੋਨਾ ਮੁਕਤ' ਨਾ ਰਹਿ ਸਕਿਆ ਮੋਹਾਲੀ, ਨਵਾਂ ਮਾਮਲਾ ਆਇਆ ਸਾਹਮਣੇ   

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 54,68,637 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ਵਿਚ 3,45,731 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 22,88,637 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1,33,725 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2060 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ► ਆਉਂਦੇ ਦਿਨਾਂ 'ਚ ਅਸਮਾਨੋਂ ਵਰ੍ਹੇਗੀ ਅੱਗ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਰੈੱਡ ਅਲਰਟ ਜਾਰੀ

Anuradha

This news is Content Editor Anuradha