ਪਹਿਲਾਂ ਇਕੱਠਿਆਂ ਬੈਠ ਪੀਤੀ ਸ਼ਰਾਬ, ਫਿਰ ਹੋਇਆ ਝਗੜਾ ਤੇ ਦੋਸਤ ਨੂੰ ਉਤਾਰ ਦਿੱਤਾ ਮੌਤ ਦੇ ਘਾਟ

10/24/2023 9:38:39 PM

ਲੁਧਿਆਣਾ (ਰਾਜ) : ਰਾਜੀਵ ਗਾਂਧੀ ਕਾਲੋਨੀ ਦੇ ਇਕ ਵਿਹੜੇ ’ਚ ਰਹਿਣ ਵਾਲੇ 2 ਦੋਸਤਾਂ ਨੇ ਇਕੱਠੇ ਬੈਠ ਕੇ ਸ਼ਰਾਬ ਪੀਤੀ ਤੇ ਮੋਬਾਇਲ ਕਾਰਨ ਹੋਏ ਝਗੜੇ 'ਚ ਇਕ ਨੇ ਲੱਕੜ ਦੇ ਬਾਲੇ ਨਾਲ ਦੂਜੇ ਦੋਸਤ ਦੇ ਸਿਰ ’ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦਾ ਨਾਂ ਭਰਤ ਲਾਲ ਹੈ। ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ 'ਚ ਪੀੜਤ ਦੇ ਗੁਆਂਢੀ ਬਨਵਾਰੀ ਲਾਲ ਦੀ ਸ਼ਿਕਾਇਤ ’ਤੇ ਮੁਲਜ਼ਮ ਦੋਸਤ ਗੁਲਾਮ ਹੁਸੈਨ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤਿਆ ਲੱਕੜ ਦਾ ਬਾਲਾ ਵੀ ਬਰਾਮਦ ਕਰ ਲਿਆਗਿਆ। ਇਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਨੇ ਰਿਮਾਂਡ 'ਤੇ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲਾਸ਼ ਬਣ ਮੁੜਿਆ ਮਾਪਿਆਂ ਦਾ ਇਕਲੌਤਾ ਪੁੱਤ, 4 ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

ਜਾਣਕਾਰੀ ਦਿੰਦਿਆਂ ਏ.ਸੀ.ਪੀ. ਜਤਿੰਦਰ ਚੋਪੜਾ ਨੇ ਦੱਸਿਆ ਕਿ ਭਰਤ ਲਾਲ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਪਿੰਡ ਹਿਨਾਯੁਲਾਲ ਸਿੰਘ ਦਾ ਰਹਿਣ ਵਾਲਾ ਸੀ, ਜਦੋਂਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਰਾਜੀਵ ਗਾਂਧੀ ਕਾਲੋਨੀ ਦੇ ਇਕ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਉਸ ਦੇ ਗੁਆਂਢ 'ਚ ਰਹਿਣ ਵਾਲੇ ਬਨਵਾਰੀ ਲਾਲ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਕੁਆਰਟਰ ਵਿੱਚ ਆਰਾਮ ਕਰ ਰਿਹਾ ਸੀ। ਇਸੇ ਦੌਰਾਨ ਦੂਜੇ ਕੁਆਰਟਰ 'ਚ ਰਹਿਣ ਵਾਲੇ ਭਰਤ ਦੇ ਚੀਕਣ ਦੀਆਂ ਅਵਾਜ਼ਾਂ ਆਉਣ ਲੱਗੀਆਂ। ਉਹ ਤੁਰੰਤ ਦੇਖਣ ਲਈ ਗਿਆ ਤਾਂ ਮੁਲਜ਼ਮ ਗੁਲਾਮ ਹੁਸੈਨ ਉਸ ਦੇ ਸਿਰ ’ਤੇ ਬਾਲੇ ਨਾਲ ਵਾਰ ਕਰ ਰਿਹਾ ਸੀ। ਜਦੋਂ ਮੁਲਜ਼ਮ ਤੋਂ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਭਾਰਤ ਦੇ ਕੋਲ ਉਸ ਦਾ ਮੋਬਾਇਲ ਹੈ, ਜੋ ਕਿ ਉਹ ਵਾਪਸ ਨਹੀਂ ਕਰ ਰਿਹਾ ਸੀ। ਇਸ ਲਈ ਉਸ ਦੇ ਸਿਰ ’ਤੇ ਵਾਰ ਕੀਤਾ। ਇਹ ਕਹਿ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ OSD ਦੀ ਘੇਰੀ ਗੱਡੀ, ਹੱਥੋਪਾਈ ਕਰਦਿਆਂ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼

ਬਨਵਾਰੀ ਮੁਤਾਬਕ ਉਹ ਜ਼ਖ਼ਮੀ ਭਰਤ ਨੂੰ ਨੇੜੇ ਦੇ ਹਸਪਤਾਲ ਲੈ ਗਏ, ਜਿੱਥੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਜਾਣ ਲਈ ਕਿਹਾ ਗਿਆ। ਉਹ ਉਸ ਨੂੰ ਲੈ ਕੇ ਸਿਵਲ ਹਸਪਤਾਲ ਪੁੱਜੇ। ਉੱਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਏ.ਸੀ.ਪੀ. ਜਤਿੰਦਰ ਚੋਪੜਾ ਨੇ ਦੱਸਿਆ ਕਿ ਐੱਸ.ਐੱਚ.ਓ. ਅਮਨਦੀਪ ਸਿੰਘ ਦੀ ਅਗਵਾਈ 'ਚ ਬਣੀ ਟੀਮ ਸੂਚਨਾ ਤੋਂ ਬਾਅਦ ਮੌਕੇ ’ਤੇ ਪੁੱਜੀ, ਜਿਸ ਤੋਂ ਬਾਅਦ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh