ਗਰਕ ਚੁੱਕੀ ਇਨਸਾਨੀਅਤ : 2000 ਰੁਪਏ ਲਈ 3 ਦੋਸਤਾਂ ਨੇ ਕਰ ਦਿੱਤਾ ਨੌਜਵਾਨ ਦਾ ਕਤਲ
Thursday, Feb 16, 2023 - 05:13 AM (IST)

ਗੁਰਾਇਆ (ਮੁਨੀਸ਼ ਬਾਵਾ) : ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਿਲੌਰ ਜਗਦੀਸ਼ ਰਾਜ ਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਦੇਰ ਸ਼ਾਮ ਪਿੰਡ ਬੁਰਜ ਹਸਨ ’ਚ ਕੁਝ ਨੌਜਵਾਨਾਂ ’ਚ ਬਹਿਸਬਾਜ਼ੀ ਸ਼ੁਰੂ ਹੋਈ ਅਤੇ ਮਾਮਲਾ ਹੱਥੋਪਾਈ ਤੱਕ ਜਾ ਪੁੱਜਾ, ਜਿਸ ਤੋਂ ਬਾਅਦ 3 ਦੋਸਤਾਂ ਨੇ ਇਕ ਨੌਜਵਾਨ ਰਮਨ (23) ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਸਕੂਲ ਵੈਨ ਵੱਲੋਂ ਟੱਕਰ ਮਾਰਨ 'ਤੇ ਨੌਜਵਾਨ ਦੀ ਹੋਈ ਮੌਤ, ਦੇਖਿਆ ਨਹੀਂ ਜਾਂਦਾ ਮਾਂ ਦਾ ਦਰਦ (ਵੀਡੀਓ)
ਪੁਲਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ’ਚ ਰੱਖਵਾ ਦਿੱਤੀ ਗਈ ਹੈ ਤੇ ਵੀਰਵਾਰ ਨੂੰ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਮਨ ਖੇਤੀ ਦਾ ਕੰਮ ਕਰਦਾ ਸੀ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਸਾਰੇ ਵਾਸੀ ਪਿੰਡ ਬੁਰਜ ਹਸਨ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜੋ ਘਰੋਂ ਫਰਾਰ ਹਨ। ਪੁਲਸ ਵੱਲੋਂ ਉਨ੍ਹਾਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋਟਲ ਦੀ ਲਿਫਟ ’ਚ ਫਸਣ ਕਾਰਨ ਕਰਮਚਾਰੀ ਦੀ ਮੌਤ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।