ਦੋਸਤ ਦੇ ਘਰ ਗਿਆ ਨੌਜਵਾਨ ਲਾਪਤਾ, ਕੇਸ ਦਰਜ

Wednesday, Oct 13, 2021 - 02:00 PM (IST)

ਦੋਸਤ ਦੇ ਘਰ ਗਿਆ ਨੌਜਵਾਨ ਲਾਪਤਾ, ਕੇਸ ਦਰਜ

ਲੁਧਿਆਣਾ (ਰਾਮ) : ਆਪਣੇ ਦੋਸਤ ਦੇ ਘਰ ਭੋਗ ’ਚ ਸ਼ਾਮਿਲ ਹੋਣ ਲਈ ਗਏ ਇਕ 22 ਸਾਲਾ ਨੌਜਵਾਨ ਦੇ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਥਾਣਾ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗਗਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਬਿੰਦ ਨਗਰ, ਲੁਧਿਆਣਾ ਨੇ ਦੱਸਿਆ ਕਿ ਬੀਤੀ 7 ਅਕਤੂਬਰ ਨੂੰ ਉਸ ਦਾ ਭਰਾ ਸੰਦੀਪ ਸਿੰਘ ਬਜਾਜ ਡਿਸਕਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਦੋਸਤ ਅਮਨ ਦੇ ਘਰ ਗਿਆ ਸੀ ਪਰ ਘਰ ਨਹੀਂ ਪਰਤਿਆ। ਪਰਿਵਾਰ ਵੱਲੋਂ ਸੰਦੀਪ ਦੀ ਕਾਫੀ ਤਲਾਸ਼ ਕੀਤੀ ਗਈ, ਉਸ ਦਾ ਕਿਧਰੇ ਵੀ ਕੁਝ ਪਤਾ ਨਹੀਂ ਚੱਲਿਆ। ਜਮਾਲਪੁਰ ਪੁਲਸ ਨੇ ਕੇਸ ਦਰਜ ਕਰ ਕੇ ਸੰਦੀਪ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News