ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

Saturday, May 14, 2022 - 07:00 PM (IST)

ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

ਗੁਰਦਾਸਪੁਰ (ਗੁਰਪ੍ਰੀਤ) - ਪੁਲਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਪਿੰਡ ਉਧਾਨਵਾਲ ਵਿਖੇ ਬੀਤੀ ਰਾਤ 24 ਸਾਲ ਦੇ ਇਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਤਾ ਲੱਗਣ ’ਤੇ ਪਿੰਡ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨੋਹਰ ਸਿੰਘ ਵਜੋਂ ਹੋਈ ਹੈ, ਜਿਸ ਦੇ ਮੌਤ ਦੀ ਸੂਚਨਾ ਮਿਲਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਜਦੋਂ ਆਪਣੇ ਆਪ ਨੂੰ ਗੋਲੀ ਮਾਰੀ, ਉਸ ਸਮੇਂ ਉਹ ਆਪਣੇ ਦੋਸਤ ਦੇ ਘਰ ਸੀ। ਜਿਸ ਰਿਵਾਲਵਰ ਨਾਲ ਨੌਜਵਾਨ ਨੇ ਖੁਦ ਨੂੰ ਗੋਲੀ ਮਾਰੀ, ਉਹ ਨਾਜਾਇਜ਼ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਗੁਰਮੁਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਇਸ ਘਟਨਾ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ


author

rajwinder kaur

Content Editor

Related News