ਮੁਕਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਦੋਸਤ ਨੇ ਫੌਹੜਾ ਮਾਰ ਕੀਤਾ ਦੋਸਤ ਦਾ ਕਤਲ

05/27/2023 1:18:11 PM

ਮਲੋਟ (ਸ਼ਾਮ ਜੁਨੇਜਾ) : ਮਲੋਟ ਵਿਖੇ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ, ਜਿਸ ਵਿਚ ਇਕ ਵਿਅਕਤੀ ਨੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ 35 ਸਾਲਾ ਦੋਸਤ ਦਾ ਕਤਲ ਕਰ ਦਿੱਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਮ੍ਰਿਤਕ ਦੇ ਰਿਸ਼ਤੇਦਾਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਹਰਜਿੰਦਰਾ ਨਗਰ ਵਾਸੀ ਮਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਮੱਝਾਂ ਦਾ ਵਪਾਰ ਕਰਦਾ ਸਨ। ਲਵਪ੍ਰੀਤ ਨੇ ਕਿਸੇ ਵਪਾਰੀ ਦੇ ਪੈਸੇ ਦੇਣੇ ਸਨ, ਜਿਸ ਕਰਕੇ ਮਨਜੀਤ ਸਿੰਘ ਉਸਨੂੰ ਵਾਰ-ਵਾਰ ਪੈਸੇ ਦੇਣ ਲਈ ਕਹਿੰਦਾ ਸੀ। ਸ਼ੁੱਕਰਵਾਰ ਸ਼ਾਮ ਲਵਪ੍ਰੀਤ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦੌਰਾਨ ਪੈਸਿਆਂ ਦੀ ਗੱਲ ਨੂੰ ਲੈ ਕੇ ਦੋਵਾਂ ਦੀ ਤਕਰਾਰ ਹੋ ਗਈ ਅਤੇ ਲਵਪ੍ਰੀਤ ਸਿੰਘ ਮਨਜੀਤ ਸਿੰਘ ਨੂੰ ਗਾਲਾਂ ਕੱਢਣ ਲੱਗ ਪਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸਹੁਰਾ ਪਰਿਵਾਰ ਨੇ ਕੁੱਟ-ਕੁੱਟ ਮਾਰਿਆ ਜਵਾਈ, ਗਲੀ 'ਚ ਸੁੱਟੀ ਲਾਸ਼

ਇਸ ਦੌਰਾਨ ਮਨਜੀਤ ਸਿੰਘ ਨੇ ਉਸਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ, ਜਿਸ ਕਾਰਣ ਲਵਪ੍ਰੀਤ ਸਿੰਘ ਭੜਕ ਉੱਠਿਆ ਤੇ ਉਸਨੇ ਨੇ ਲੋਹੇ ਦੇ ਬਣੇ ਗੋਹਾ ਇਕੱਠਾ ਕਰਨ ਵਾਲੇ ਫੌਹੜੇ ਨਾਲ ਮਨਜੀਤ ਸਿੰਘ 'ਤੇ ਹਮਲਾ ਕਰ ਦਿੱਤਾ। ਲੋਹੇ ਦੇ ਇਸ ਸੰਦ ਦੇ ਭਾਰੀ ਵਾਰ ਨਾਲ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪਹਿਲਾਂ ਦੋਸਤ ਦਾ ਕਤਲ ਕਰ ਨਹਿਰ ’ਚ ਸੁੱਟੀ ਲਾਸ਼, ਫਿਰ ਆਤਮਿਕ ਸ਼ਾਂਤੀ ਲਈ ਕੀਰਤਪੁਰ ਜਾ ਕਰਵਾਇਆ ਪਾਠ

ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਮਾਂ-ਪਿਓ ਅਤੇ ਭਰਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ। ਮਨਜੀਤ ਸਿੰਘ ਆਪਣੇ ਪਿੱਛੋਂ ਪਤਨੀ ਅਮਨਦੀਪ ਕੌਰ ਤੇ 9 ਸਾਲ ਦਾ ਪੁੱਤ ਛੱਡ ਗਿਆ ਹੈ। ਇਸ ਮਾਮਲੇ ਦੀ ਜਾਂਚ ਐੱਸ. ਆਈ. ਮਲਕੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਅਮਨਦੀਪ ਕੌਰ ਦੇ ਬਿਆਨਾਂ 'ਤੇ ਦੋਸ਼ੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News