ਦੋਸਤ ਨੇ ਕੀਤਾ ਦੋਸਤ ਦਾ ਕਤਲ, ਹੈਰਾਨ ਕਰ ਦੇਵੇਗੀ ਕਤਲ ਦੀ ਵਜ੍ਹਾ

06/16/2022 6:32:56 PM

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਬੀਤੀ ਦੇਰ ਰਾਤ ਇਕ ਹਜ਼ਾਰ ਰੁਪਏ ਉਧਾਰ ਦੇਣ ਤੋਂ ਇਨਕਾਰ ਕਰਨ ’ਤੇ ਬਲਜੀਤ ਸਿੰਘ ਸੋਨੀ (40) ਦਾ ਉਸਦੇ ਹੀ ਦੋਸਤ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਦਰ ਦੇ ਮੁੱਖ ਅਫਸਰ ਜਸਵਿੰਦਰ ਸਿੰਘ, ਸਹਾਇਕ ਥਾਣੇਦਾਰ ਜਸਵੰਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਨਸ਼ੇ ਸਮੇਤ ਔਰਤ ਗ੍ਰਿਫ਼ਤਾਰ, ਸੱਸ-ਸਹੁਰਾ, ਪਤੀ ਸਮੇਤ ਸਾਰਾ ਟੱਬਰ ਸਮੱਗਲਰ

ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬਲਜੀਤ ਸਿੰਘ ਉਰਫ ਸੋਨੀ ਆਪਣੇ ਘਰ ਦੇ ਨੇੜੇ ਇਕ ਦੁਕਾਨ ਤੋਂ ਸਮਾਨ ਲੈਣ ਲਈ ਗਿਆ ਸੀ, ਉਥੇ ਹੀ ਉਸਦਾ ਦੋਸਤ ਕਥਿਤ ਦੋਸ਼ੀ ਪਰਗਟ ਸਿੰਘ ਵੀ ਆ ਗਿਆ। ਪਰਗਟ ਸਿੰਘ ਕਈ ਦਿਨਾਂ ਤੋਂ ਬਲਜੀਤ ਸਿੰਘ ਸੋਨੀ ਤੋਂ ਪੈਸੇ ਉਧਾਰ ਮੰਗ ਰਿਹਾ ਸੀ ਪਰ ਉਸ ਵੱਲੋਂ ਜਵਾਬ ਦਿੱਤਾ ਗਿਆ ਕਿਉਂਕਿ ਪਹਿਲਾਂ ਵੀ ਇਨ੍ਹਾਂ ਦਾ ਆਪਸ ’ਚ ਪੈਸਿਆਂ ਦਾ ਲੈਣ-ਦੇਣ ਹੁੰਦਾ ਰਹਿੰਦਾ ਸੀ ਜਦੋਂ ਸੋਨੀ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਪਰਗਟ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸਦੇ ਦਿਲ ਅਤੇ ਗਰਦਨ ’ਤੇ ਵਾਰ ਕੀਤੇ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਡਿੱਗ ਪਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਵਾਪਰੇ ਹਾਦਸੇ ਨੇ ਉਜਾੜੇ ਕਈ ਪਰਿਵਾਰ, ਦੋ ਜੋੜਿਆਂ ਦੀ ਮੌਕੇ ’ਤੇ ਮੌਤ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਦੇ ਇਲਾਵਾ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਵੀ ਪੁਲਸ ਨੂੰ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਹਾਂ ਵਿਚਕਾਰ ਤਕਰਾਰ ਹੋਇਆ। ਥਾਣਾ ਸਦਰ ਦੇ ਮੁੱਖ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ’ਤੇ ਪਰਗਟ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਸੋਨੀ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤੀ ਗਈ।

ਇਹ ਵੀ ਪੜ੍ਹੋ : ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵਲੋਂ ਸੰਮਨ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News