2 ਦਿਨ ਪਹਿਲਾਂ ਲਾਪਤਾ ਹੋਇਆ ਨੌਜਵਾਨ ਦੀ ਦੋਸਤ ਦੇ ਘਰੋਂ ਮਿਲੀ ਲਾਸ਼, ਮਗਰੋਂ ਮਾਂ-ਪੁੱਤ ਘਰੋਂ ਹੋਏ ਫਰਾਰ
Friday, Jan 24, 2025 - 05:09 AM (IST)
 
            
            ਲੋਹਟਬੱਦੀ (ਭੱਲਾ)- ਦੋ ਦਿਨ ਪਹਿਲਾਂ ਲਾਪਤਾ ਹੋਏ ਪਿੰਡ ਲੋਹਟਬੱਦੀ ਦੇ ਨੌਜਵਾਨ ਦੀ ਲਾਸ਼ ਉਸ ਦੇ ਦੋਸਤ ਦੇ ਘਰੋਂ ਮਿਲਣ ’ਤੇ ਪੁਲਸ ਚੌਕੀ ਲੋਹਟਬੱਦੀ ਦੀ ਪੁਲਸ ਨੇ ਮ੍ਰਿਤਕ ਦੇ ਦੋ ਦੋਸਤਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਇਕਬਾਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਲੋਹਟਬੱਦੀ ਦੀ ਮਾਤਾ ਹਰਮੀਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਲੜਕਾ ਟੈਂਪੂ ਚਲਾ ਕੇ ਮਿਹਨਤ-ਮਜ਼ਦੂਰੀ ਕਰਦਾ ਸੀ, ਜੋ ਕਿ 21 ਜਨਵਰੀ ਨੂੰ ਸ਼ਾਮ ਨੂੰ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ। ਉਸ ਦੇ ਲਾਪਤਾ ਹੋਣ ਸਬੰਧੀ ਪੁਲਸ ਨੂੰ 22 ਜਨਵਰੀ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਵਲੋਂ ਭਾਲ ਕੀਤੀ ਗਈ ਤਾਂ ਉਕਤ ਵਿਅਕਤੀ ਦਾ ਟੈਂਪੂ ਪੰਚਾਇਤ ਘਰ ਲੋਹਟਬੱਦੀ ਨਜ਼ਦੀਕ ਖੜ੍ਹਾ ਮਿਲਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਕਬਾਲਜੀਤ ਨੇ ਆਪਣੇ ਦੋਸਤ ਊਧਮ ਸਿੰਘ ਵਾਸੀ ਬੜੂੰਦੀ ਅਤੇ ਕੁਲਵਿੰਦਰ ਸਿੰਘ ਵਾਸੀ ਲੋਹਟਬੱਦੀ ਨਾਲ ਮਿਲ ਕੇ ਕਾਫੀ ਸ਼ਰਾਬ ਪੀਤੀ ਅਤੇ ਕੁਲਵਿੰਦਰ ਸਿੰਘ ਦੇ ਘਰ ਹੀ ਉਹ ਸੌਂ ਗਿਆ। ਸਵੇਰੇ ਉੱਠ ਕੇ ਦੇਖਿਆ ਤਾਂ ਇਕਬਾਲਜੀਤ ਦੀ ਮੌਤ ਹੋ ਚੁੱਕੀ ਸੀ, ਜਿਸ ਨੂੰ ਦੇਖ ਕੇ ਕੁਲਵਿੰਦਰ ਸਿੰਘ ਅਤੇ ਉਸ ਦੀ ਮਾਤਾ ਗੁਰਪ੍ਰੀਤ ਕੌਰ ਘਰੋਂ ਭੱਜ ਗਏ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਇਕਬਾਲਜੀਤ ਦੀ ਲਾਸ਼ ਕੁਲਵਿੰਦਰ ਸਿੰਘ ਦੇ ਘਰੋਂ ਬਰਾਮਦ ਕੀਤੀ। ਮ੍ਰਿਤਕ ਦੀ ਮਾਤਾ ਨੇ ਬਿਆਨਾਂ ਵਿਚ ਕਿਹਾ ਕਿ ਜ਼ਹਿਰੀਲਾ ਖਾਣਾ ਖਵਾਉਣ ਕਾਰਨ ਉਸ ਦੇ ਲੜਕੇ ਦੀ ਮੌਤ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਕੁਲਵਿੰਦਰ ਸਿੰਘ ਤੇ ਊਧਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            