ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਦੋਸਤਾਂ ਨੇ ਹੀ ਦਿੱਤੀ ਦਿਲ ਕੰਬਾਉਣ ਵਾਲੀ ਮੌਤ

Friday, Feb 05, 2021 - 11:32 AM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਦੋਸਤਾਂ ਨੇ ਹੀ ਦਿੱਤੀ ਦਿਲ ਕੰਬਾਉਣ ਵਾਲੀ ਮੌਤ

ਜੈਂਤੀਪੁਰ (ਬਲਜੀਤ ਕਾਹਲੋਂ) : ਥਾਣਾ ਕੱਥੂ ਨੰਗਲ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਖੁੰਮਣ ਦੇ ਸੋਨੂੰ ਨਾਮਕ ਨੌਜਵਾਨ ਨੂੰ ਰੰਜਿਸ਼ ਦੇ ਚੱਲਦੇ ਉਸ ਦੇ ਦੋਸਤਾਂ ਨੇ ਹੀ ਕਤਲ ਕਰਕੇ ਲਾਸ਼ ਨੂੰ ਨਹਿਰ ਦੇ ਕਿਨਾਰੇ ਸੁੱਟ ਦਿੱਤਾ। ਇਸ ਮਾਮਲੇ 'ਚ ਰਾਣੀ ਪਤਨੀ ਸੁਖਦੇਵ ਸਿੰਘ ਦੇ ਬਿਆਨਾ ਕਿ ਉਸਦੇ ਲੜਕੇ ਸੋਨੂੰ ਨੂੰ ਅਗਵਾ ਕਰਕੇ ਲੈ ਜਾਣ ਖ਼ਿਲਾਫ਼ ਦਰਜ ਮੁਕੱਦਮੇ ਵਿਚ ਪੁਲਸ ਵੱਲੋਂ ਉਕਤ ਨੌਜਵਾਨ ਦੀ ਲਾਸ਼ ਬਰਾਮਦ ਕਰਕੇ ਕਤਲ ਵਿਚ ਸ਼ਾਮਲ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮੋਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੋਨੂੰ ਦੀ ਲਾਸ਼ ਨੇੜਲੇ ਪਿੰਡ ਗੁੱਜ਼ਰਪੁਰਾ ਦੀ ਨਹਿਰ ਦੀ ਪਟੜੀ ਤੋਂ ਬਰਾਮਦ ਹੋਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਚੌਂਕੀ ਜੈਂਤੀਪੁਰ ਦੇ ਇੰਚਾਰਜ ਏ.ਐੱਸ.ਆਈ. ਸੁਭਾਸ਼ ਚੰਦਰ ਵੱਲੋਂ ਮੁਸ਼ਤੈਦੀ ਨਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਹ ਮਾਮਲਾ ਆਪਣੇ ਉੱਚ ਅਧਿਕਾਰੀਆ ਦੇ ਧਿਆਨ ਹੇਠ ਲਿਆਂਦਾ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ 24 ਘੰਟਿਆ ਅੰਦਰ ਕਤਲ ਨਾਲ ਸਬੰਧਿਤ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਜਲਾਲਾਬਾਦ ਦੀ ਝੜਪ ਤੋਂ ਬਾਅਦ ਸ਼ੇਰ ਘੁਬਾਇਆ ਦਾ ਸੁਖਬੀਰ ਬਾਦਲ 'ਤੇ ਵੱਡਾ ਬਿਆਨ

ਮੁਲਜ਼ਮਾਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਨਿਰਮਲ ਸਿੰਘ, ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਸੁਖਵਿੰਦਰ ਸਿੰਘ ਉਰਫ ਤੋਤੀ ਦੋਵੇਂ ਵਾਸੀ ਤਲਵੰਡੀ ਖੁੰਮਣ, ਨਵਦੀਪ ਸਿੰਘ ਉਰਫ ਘੁੱਲਾ ਪੁੱਤਰ ਗੋਪਾਲ ਸਿੰਘ ਵਾਸੀ ਰੰਗੀਲਪੁਰਾ ਵਜੋਂ ਹੋਈ ਹੈ। ਪੁਲਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੋਕੇ ਜਾਣਕਾਰੀ ਦਿੰਦਿਆਂ ਪੁਲਸ ਥਾਂਣਾ ਕੱਥੂਨੰਗਲ ਦੇ ਐੱਸ.ਐੱਚ.ਓ. ਹਿਮਾਂਸ਼ੂ ਭਗਤ ਨੇ ਦੱਸਿਆ ਕਿ ਦੋਸ਼ੀਆ ਖ਼ਿਲਾਫ਼ ਮੁਕੱਦਮਾ ਨੰਬਰ 21 ਧਾਰਾ 302,201,364,34 ਆਈ.ਪੀ.ਸੀ. ਦਰਜ ਕਰ ਲਿਆ ਗਿਆ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਟ੍ਰੈਵਲ ਏਜੰਟਾਂ ਨੇ ਬਣਾਇਆ ਸਟੱਡੀ ਵੀਜ਼ਾ ਦੇ ਨਾਂ ’ਤੇ ਠੱਗੀ ਮਾਰਨ ਦਾ ਨਵਾਂ ਫੰਡਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News