ਕਾਲਜ ਤੋਂ ਘਰ ਆਉਂਦੇ ਸਮੇਂ ਵਾਪਰ ਗਿਆ ਹਾ.ਦਸਾ, ਦੋਵਾਂ ਸਹੇਲੀਆਂ ਨੇ ਇਕੱਠਿਆਂ ਤੋੜਿਆ ਦਮ
Tuesday, Nov 12, 2024 - 06:08 AM (IST)

ਮੁੱਲਾਂਪੁਰ ਦਾਖਾ (ਕਾਲੀਆ)- ਲੁਧਿਆਣਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ-ਮੋਗਾ ਨੈਸ਼ਨਲ ਹਾਈਵੇ ’ਤੇ ਐਕਟਿਵਾ ਸਵਾਰ 2 ਨੌਜਵਾਨ ਸਹੇਲੀਆਂ ਨੂੰ ਇਕ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋਵੇਂ ਲੜਕੀਆਂ ਗੰਭੀਰ ਰੂਪ ’ਚ ਜ਼ਖਮੀ ਹੋ ਗਈਆਂ। ਜ਼ਖ਼ਮੀ ਹੋਣ ਮਗਰੋਂ ਉਨ੍ਹਾਂ ਨੂੰ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ’ਚ ਦਾਖਲ ਕਰਵਾਇਆ ਗਿਆ, ਜੋ ਕਿ ਜ਼ਖਮਾਂ ਦੀ ਤਾਬ ਨਾ ਝੱਲਦੀਆਂ ਦਮ ਤੋੜ ਗਈਆਂ।
ਦੋਵੇਂ ਲੜਕੀਆਂ ਸਹੇਲੀਆਂ ਸਨ ਅਤੇ ਕਾਲਜ ’ਚ ਪੜ੍ਹਦੀਆਂ ਸਨ। ਮੰਦਭਾਗੀ ਖ਼ਬਰ ਮਿਲਦਿਆਂ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਹਸਨਪ੍ਰੀਤ ਕੌਰ (18) ਪੁੱਤਰੀ ਗੁਰਦਿਆਲ ਸਿੰਘ ਅਤੇ ਉਸ ਦੀ ਸਹੇਲੀ ਮਨਵੀਰ ਕੌਰ (17) ਪੁੱਤਰੀ ਹਰਮੀਤ ਸਿੰਘ ਵਾਸੀ ਪਿੰਡ ਪਮਾਲ ਜੋ ਕਿ ਜੀ.ਟੀ.ਬੀ. ਕਾਲਜ ਦਾਖਾ ਵਿਖੇ ਬੀ.ਐੱਸ.ਸੀ. ਕੰਪਿਊਟਰ ਦਾ ਕੋਰਸ ਕਰਦੀਆਂ ਹਨ, ਪੜ੍ਹ ਕੇ ਕਾਲਜ ਤੋਂ ਆਪਣੇ ਪਿੰਡ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀਆਂ ਸਨ।
ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ
ਉਹ ਪਿੰਡ ਭਨੋਹੜ ਨੇੜੇ ਕਰੀਬ 2.30 ਵਜੇ ਪੁੱਜੀਆਂ ਤਾਂ ਮਗਰੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਉਨ੍ਹਾਂ ’ਚ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਦੋਵੇਂ ਲੜਕੀਆਂ ਉੱਛਲ ਕੇ ਦੂਰ ਜਾ ਡਿੱਗੀਆਂ ਅਤੇ ਗੰਭੀਰ ਰੂਪ ’ਚ ਜ਼ਖਮੀ ਹੋ ਗਈਆਂ।
ਦੁਰਘਟਨਾਂ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜ਼ਖਮੀ ਲੜਕੀਆਂ ਨੂੰ ਲੁਧਿਆਣਾ ਡੀ.ਐੱਮ.ਸੀ. ਹਸਪਤਾਲ ਦਾਖਲ ਕਰਵਾਇਆ, ਜਿਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦੀਆਂ ਹੋਈਆਂ ਦਮ ਤੋੜ ਗਈਆਂ। ਥਾਣਾ ਦਾਖਾ ਦੀ ਸਬ-ਇੰਸਪੈਕਟਰ ਕਿਰਨਦੀਪ ਕੌਰ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਨੇ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e