ਜਲੰਧਰ ''ਚ ਵੱਡੀ ਵਾਰਦਾਤ, ਘਰੋਂ ਪਾਰਟੀ ਲਈ ਲੈ ਕੇ ਗਏ ਦੋਸਤਾਂ ਨੇ ਕਰ ਦਿੱਤਾ ਨੌਜਵਾਨ ਦਾ ਕਤਲ
Friday, May 26, 2023 - 05:38 AM (IST)
ਜਲੰਧਰ: ਜਲੰਧਰ ਦੇ ਮੰਡੀ ਰੋਡ 'ਤੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਫਿਰ ਇਸ ਨੂੰ ਸੜਕ ਹਾਦਸੇ ਦਾ ਰੂਪ ਦਿੱਤਾ ਗਿਆ। ਜਾਣਕਾਰੀ ਮੁਤਾਬਕ 2 ਦਿਨ ਤੋਂ ਲਾਪਤਾ ਨੌਜਵਾਨ ਦਾਨਿਸ਼ ਦੀ ਲਾਸ਼ ਅੱਜ ਪੁਲਸ ਨੂੰ ਦਕੋਹਾ ਫਾਟਕ 'ਤੇ ਮਿਲੀ। ਪੁਲਸ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ 'ਤੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਦਾਨਿਸ਼ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਦਾਨਿਸ਼ ਦੀ ਉਮਰ 26 ਸਾਲ ਸੀ। ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੇ ਇਨ੍ਹੀਂ ਦਿਨੀਂ ਇੱਥੇ ਆਪਣੇ ਰਿਸ਼ਤੇਦਾਰਾਂ ਦੇ ਕੋਲ ਓਲਡ ਰੇਲਵੇ ਰੋਡ 'ਤੇ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਪੁਲਸ ਮੁਲਾਜ਼ਮ ਨੇ ਆਨਲਾਈਨ ਐਪ ਰਾਹੀਂ ਲਈ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਦਾ ਦੋਸਤ ਮੰਗਲਵਾਰ ਨੂੰ ਘਰ ਆਇਆ ਤੇ ਉਸ ਨੂੰ ਆਪਣੇ ਨਾਲ ਪਾਰਟੀ ਕਰਨ ਲੈ ਗਿਆ। ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਨੌਜਵਾਨ ਦੀ ਲਾਸ਼ ਦਕੋਹਾ ਫਾਟਕ ਨੇੜੇ ਪੁਲਸ ਨੂੰ ਮਿਲੀ ਜਿਸ ਨੂੰ ਸੜਕ ਹਾਦਸਾ ਸਮਝਿਆ ਗਿਆ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭਿਜਵਾ ਦਿੱਤਾ। ਇਸ ਦੌਰਾਨ ਪਰਿਵਾਰ ਵਾਲਿਆਂ ਨੇ ਦੋਸ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਦੁਨੀਆ 'ਚ ਕੋਰੋਨਾ ਤੋਂ ਵੀ ਖ਼ਤਰਨਾਕ ਮਹਾਮਾਰੀ ਫ਼ੈਲਣ ਦਾ ਖ਼ਤਰਾ! WHO ਨੇ ਦਿੱਤੀ ਚੇਤਾਵਨੀ
CCTV 'ਚ 'ਲਾਸ਼' ਲਿਜਾਂਦੇ ਦਿਖੇ ਦੋਸਤ
ਘਟਨਾ ਤੋਂ ਬਾਅਦ CCTV ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿਚ ਪਹਿਲਾਂ ਦਾਨਿਸ਼ ਨੂੰ ਲੈਣ ਲਈ ਉਸ ਦਾ ਦੋਸਤ ਘਰ ਆਇਆ ਸੀ। ਇਸ ਵੇਲੇ ਰੋਹਿਤ ਦੇ ਹੱਥ ਵਿਚ ਲੋਹੇ ਦਾ ਸਰੀਆ ਵੀ ਨਜ਼ਰ ਆ ਰਿਹਾ ਸੀ। ਰੋਹਿਤ ਸਮੇਤ 4-5 ਨੌਜਵਾਨ ਦਾਨਿਸ਼ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਨਾਲ ਲੈ ਗਏ। ਪਰਿਵਾਰਕ ਮੈਂਬਰਾਂ ਮੁਤਾਬਕ ਦਾਨਿਸ਼ ਮੰਗਲਵਾਰ ਤੋਂ ਗਾਇਬ ਸੀ। ਜਦੋਂ ਉਨ੍ਹਾਂ ਨੇ ਦਾਨਿਸ਼ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਬ੍ਰਹਮ ਨਗਰ ਤੋਂ ਇਕ ਸੀ.ਸੀ.ਟੀ.ਵੀ. ਫੁਟੇਜ ਮਿਲੀ ਜਿਸ ਵਿਚ ਸਾਫ਼ ਨਜ਼ਰ ਆ ਰਿਹਾ ਸੀ ਕਿ ਉਸ ਦੇ ਦੋਸਤ ਦਾਨਿਸ਼ ਨੂੰ ਕੱਪੜੇ ਵਿਚ ਲਪੇਟ ਕੇ ਸਕੂਟੀ 'ਤੇ ਲਿਜਾ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਨੂੰ ਮਾਰ ਕੇ ਦਕੋਹਾ ਫਾਟਕ ਨੇੜੇ ਸੁੱਟ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਕਲਯੁਗੀ ਪੁੱਤ ਨੇ ਕਮਾਇਆ ਧ੍ਰੋਹ, ਪਿਓ ਨੂੰ ਟਰੈਕਟਰ ਨਾਲ ਕੁਚਲ ਕੇ ਮਾਰਿਆ, ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ
ਪੋਸਟਮਾਰਟਮ ਰਿਪੋਰਟ ਤੋਂ ਹੀ ਹੋਵੇਗੀ ਕਤਲ ਦੀ ਪੁਸ਼ਟੀ - ਪੁਲਸ
ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ, ਪਰ ਫ਼ਿਲਹਾਲ ਮੁਲਜ਼ਮਾਂ ਦੇ ਫੜੇ ਜਾਣ ਦੀ ਪੁਸ਼ਟੀ ਨਹੀਂ ਕੀਤੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੇਸ ਵਿਚ ਧਾਰਾਵਾਂ ਲਗਾਈਆਂ ਜਾਣਗੀਆਂ। ਜੇਕਰ ਕਤਲ ਹੋਵੇਗਾ ਤਾਂ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।