2 ਦੋਸਤਾਂ ਨੇ ਰਲ਼ ਕੇ ਕੀਤਾ ਨੌਜਵਾਨ ਦਾ ਕਤਲ, ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੀਤੇ ਵੱਡੇ ਖ਼ੁਲਾਸੇ

Saturday, Jan 27, 2024 - 02:59 AM (IST)

2 ਦੋਸਤਾਂ ਨੇ ਰਲ਼ ਕੇ ਕੀਤਾ ਨੌਜਵਾਨ ਦਾ ਕਤਲ, ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੀਤੇ ਵੱਡੇ ਖ਼ੁਲਾਸੇ

ਬਠਿੰਡਾ (ਏ.ਐੱਨ.ਆਈ.): ਬਠਿੰਡਾ ਪੁਲਸ ਨੇ ਸ਼ੁੱਕਰਵਾਰ ਨੂੰ ਨੌਜਵਾਨ ਦੇ ਕਤਲ ਦੇ ਦੋਸ਼ ਵਿਚ 2 ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਵਰਾਂਡੇ ਵਿਚ ਹੀ ਦੱਬ ਦਿੱਤਾ ਸੀ। ਵਾਰਦਾਤ ਦਾ ਖ਼ੁਲਾਸਾ ਉਦੋਂ ਹੋਇਆ ਸੀ ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਬਦਬੋ ਆਉਣ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਸੀ। ਪੁਲਸ ਨੇ ਇਸ ਮਾਮਲੇ ਵਿਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀ.ਐੱਸ.ਪੀ. ਮੋਹਿਤ ਅੱਗਰਵਾਲ ਨੇ ਦੱਸਿਆ ਕਿ ਮ੍ਰਿਤਕ ਹਰਸ਼ਦੀਪ (21) 17 ਜਨਵਰੀ ਤੋਂ ਲਾਪਤਾ ਸੀ। ਇਸ ਬਾਰੇ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਸੀ। ਇਸ ਵਿਚਾਲੇ ਇਲਾਕੇ ਦੇ ਲੋਕਾਂ ਨੇ ਬਦਬੋ ਆਉਣ ਤੋਂ ਬਾਅਦ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਬਰਾਮਦ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਅਸੀਂ ਅਗਲੇਰੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਹਰਸ਼ਦੀਪ ਨੂੰ ਉਸ ਦੇ ਦੋਸਤ ਗੁਰਪਿੰਦਰ ਸਿੰਘ ਨੇ ਆਪਣੇ ਇਕ ਹੋਰ ਦੋਸਤ ਬਲਜੀਤ ਸਿੰਘ ਨਾਲ ਮਿੱਲ ਕੇ ਗਲਾ ਘੁੱਟ ਕੇ ਮਾਰਿਆ ਸੀ। ਇਸ ਮਗਰੋਂ ਹਰਸ਼ਦੀਪ ਦੀ ਲਾਸ਼ ਨੂੰ ਘਰ ਦੇ ਵਰਾਂਡੇ ਵਿਚ ਹੀ ਦੱਬ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News