ਘਰ 'ਚ ਦਾਖਲ ਹੋ ਕੇ ਦੋਸਤਾਂ ਵਲੋਂ ਨੌਜਵਾਨ ਦਾ ਕਤਲ (ਵੀਡੀਓ)

Sunday, Apr 21, 2019 - 04:49 PM (IST)

ਬਠਿੰਡਾ (ਅਮੀਤ) - ਬਠਿੰਡਾ ਦੇ ਭੂੱਚੋ ਕਲਾਂ ਪਿੰਡ 'ਚ ਬੀਤੀ ਰਾਤ ਇਕ ਨੌਜਵਾਨ ਦਾ ਉਸ ਦੇ ਦੋਸਤਾਂ ਵਲੋਂ ਅੱਧਾ ਦਰਜਨ ਤੋਂ ਵਧ ਵਿਅਕਤੀਆਂ ਨਾਲ ਮਿਲ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਕਤ ਵਿਅਕਤੀਆਂ ਨੇ ਉਸ ਦੇ ਹੀ ਘਰ 'ਚ ਵੜ ਕੇ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ।

PunjabKesari

ਕੁੱਟਮਾਰ ਕਾਰਨ ਜ਼ਖਮੀ ਹੋਣ 'ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਉਸ ਦੇ ਦੋਸਤਾਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

PunjabKesari

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਨਦੀਪ ਸਿੰਘ ਆਪਣੇ ਦੋਸਤ ਗੁਰਦੀਪ ਸਿੰਘ ਨਾਲ ਘਰ ਬੈਠਾ ਸੀ। ਇਸ ਦੌਰਾਨ ਉਨ੍ਹਾਂ ਦੋਵਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਗੁਰਦੀਪ ਨੇ ਆਪਣੇ ਸਾਥੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੂੰ ਬੁਲਾ ਕੇ ਉਸ 'ਤੇ ਹਮਲਾ ਕਰ ਦਿੱਤਾ। ਹਮਲੇ ਕਾਰਨ ਜ਼ਖਮੀ ਹੋਣ 'ਤੇ ਮਨਦੀਪ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮ ਫਰਾਰ ਹਨ। ਪੁਲਸ ਮੁਤਾਬਕ ਮ੍ਰਿਤਕ ਮਨਦੀਪ ਸਿੰਘ ਅਪਰਾਧਿਕ ਕਿਸਮ ਦਾ ਵਿਅਕਤੀ ਸੀ, ਜਿਸ 'ਤੇ ਲੁੱਟ-ਖੋਹ, ਨਸ਼ੇ ਤੇ ਕੁੱਟਮਾਰ ਕਰਨ ਦੇ ਕਈ ਮਾਮਲੇ ਦਰਜ ਸਨ।


author

rajwinder kaur

Content Editor

Related News