ਬੈਂਕ ''ਚ ਨੌਕਰੀ ਦਿਵਾਉਣ ਦੇ ਨਾਮ ''ਤੇ ਧੋਖਾਧੜੀ ਕਰਨ ਦੇ ਦੋਸ਼ ''ਚ 2 ਲੋਕਾਂ ਖਿਲਾਫ ਮਾਮਲਾ ਦਰਜ
Thursday, Aug 31, 2017 - 05:18 PM (IST)

ਨਵਾਂਸ਼ਹਿਰ (ਮਨੋਰੰਜਨ) - ਥਾਣਾ ਕਾਠਗੜ ਪੁਲਸ ਨੇ ਇਕ ਵਿਅਕਤੀ ਨੂੰ ਲੜਕੇ ਅਤੇ ਲੜਕੀ ਨੂੰ ਸਟੇਟ ਬੈਂਕ ਆਫ ਇੰਡੀਆ 'ਚ ਨੌਕਰੀ ਦਿਵਾਉਣ ਦੀ ਲਾਲਸਾ ਦੇ ਕੇ 9 ਲੱਖ ਰੁਪਏ ਠੱਗਣ ਦੇ ਦੋਸ਼ 'ਚ ਦੋ ਲੋਕਾਂ ਖਿਲਾਫ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸੂਤਰਾਂ ਅਨੁਸਾਰ ਪਿੰਡ ਜੰਡੀ ਨਿਵਾਸੀ ਪੀੜਤ ਮੋਹਨ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਸਾਲ 2009 'ਚ ਉਨ੍ਹਾਂ ਨੇ ਆਪਣੇ ਲੜਕੇ ਰਣਜੀਤ ਸਿੰਘ ਅਤੇ ਲੜਕੀ ਮਨਪ੍ਰੀਤ ਕੌਰ ਨੂੰ ਸਟੇਟ ਬੈਂਕ ਆਫ ਇੰਡੀਆ ਵਿੱਚ ਨੌਕਰੀ ਲਗਵਾਉਣ ਲਈ 1 ਲੱਖ ਰੁਪਏ ਦਿੱਤੇ ਸਨ ਪਰ ਉਕਤ ਦੋਸ਼ੀਆਂ ਨੇ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਉਸ ਦੇ ਬੱਚਿਆਂ ਨੂੰ ਨੌਕਰੀ ਨਹੀਂ ਦਿਵਾਈ। ਨੌਕਰੀ ਨਾ ਦਿਵਾਉਣ 'ਤੇ ਜਦੋਂ ਪੈਸੇ ਮੰਗਣ 'ਤੇ ਉਨ੍ਹਾਂ ਨੇ ਪੈਸੇ ਵੀ ਨਹੀਂ ਦਿੱਤੇ। ਪੁਲਸ ਨੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਮੋਹਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਗੁਰਪ੍ਰੀਤ ਸਿੰਘ ਰੰਧਾਵਾ ਪੁੱਤਰ ਰਤਨਪਾਲ ਅਤੇ ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਸਮੀਰਿਆ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ।