ਜੋੜੇ ਦੇ ਵਿਦੇਸ਼ ਜਾਣ ਦੇ ਸੁਫ਼ਨੇ ਦਾ ਚੁੱਕਿਆ ਫ਼ਾਇਦਾ! ਆਸਟ੍ਰੇਲੀਆ ਭੇਜਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ ਲੱਖਾਂ ਰੁਪਏ

Friday, Jun 14, 2024 - 02:16 PM (IST)

ਜੋੜੇ ਦੇ ਵਿਦੇਸ਼ ਜਾਣ ਦੇ ਸੁਫ਼ਨੇ ਦਾ ਚੁੱਕਿਆ ਫ਼ਾਇਦਾ! ਆਸਟ੍ਰੇਲੀਆ ਭੇਜਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ ਲੱਖਾਂ ਰੁਪਏ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 27 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਜੈਦੀਪ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੰਦੀਪ ਕੌਰ ਪਤਨੀ ਕੁਲਬੀਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇ ਦੱਸਿਆ ਕਿ ਉਸ ਨੇ ਨਿਊ ਜਨਕਪੁਰੀ ਨੇਤਾਜੀ ਨਗਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਨੂੰ 27 ਲੱਖ ਰੁਪਏ ਦਿੱਤੇ ਕਿ ਉਹ ਉਸ ਨੂੰ ਤੇ ਉਸ ਦੇ ਪਤੀ ਨੂੰ ਆਸਟ੍ਰੇਲੀਆ ਭੇਜ ਦੇਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਟੇਟ ਰੈਗੂਲੇਟਰੀ ਕਮਿਸ਼ਨ ਵੱਲੋਂ ਨਵੇਂ ਟੈਰਿਫ ਆਰਡਰ ਨੂੰ ਪ੍ਰਵਾਨਗੀ, ਬਿਜਲੀ ਦਰਾਂ ਵਿਚ ਹੋਇਆ ਮਾਮੂਲੀ ਵਾਧਾ

ਇਸ ਮਗਰੋਂ ਮੁਲਜ਼ਮ ਨੇ ਨਾ ਤਾਂ ਉਨ੍ਹਾਂ ਨੂੰ ਆਸਟ੍ਰੇਲੀਆ ਭੇਜਿਆ ਅਤੇ ਨਾ ਹੀ 27 ਲੱਖ ਵਾਪਸ ਦਿੱਤੇ। ਇਸ ਮਗਰੋਂ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News