ਨਾਜਾਇਜ਼ ਅਸਲਾ ਤੇ ਚੋਰੀ ਦੇ ਮੋਟਰਸਾਈਕਲ ਸਣੇ ਭਗੌੜਾ ਕਾਬੂ

12/10/2017 11:30:13 AM


ਫ਼ਰੀਦਕੋਟ (ਹਾਲੀ) - ਸੀਨੀਅਰ ਪੁਲਸ ਕਪਤਾਨ ਡਾ. ਨਾਨਕ ਸਿੰਘ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਭਾਟੀ ਦੇ ਹੁਕਮਾਂ 'ਤੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਗੁਪਤਾ ਸੂਚਨਾ ਮਿਲਣ 'ਤੇ ਕੋਟਕਪੂਰਾ ਰੋਡ, ਪੁਲਸ ਲਾਈਨ ਸਾਹਮਣੇ ਲੱਗੇ ਨਾਕੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ ਇਕ 12 ਬੋਰ ਦਾ ਦੇਸੀ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਪੁੱਛਗਿੱਛ 'ਤੇ ਉਸ ਨੇ ਆਪਣਾ ਨਾਂ ਗੁਰਜੰਟ ਸਿੰਘ ਵਾਸੀ ਕੋਟਕਪੂਰਾ ਦੱਸਿਆ, ਜਿਸ ਖਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਜੰਟ ਸਿੰਘ ਪਹਿਲਾਂ ਵੀ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਇਕ ਮੁਕੱਦਮੇ ਵਿਚ ਭਗੌੜਾ ਸੀ।


Related News