ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ''ਚ ਹੋਏ ਗਬਨ ਦੇ ਕੇਸ ''ਚ ਭਗੌੜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Saturday, Jan 28, 2023 - 08:05 PM (IST)

ਚੰਡੀਗੜ੍ਹ: ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਪਤੰਗ ਉਡਾ ਰਹੇ ਬੱਚੇ ਲਈ ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਹੋਈ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਪਰ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਟਰੈਕਟਰ ਚੋਰਾਂ ਨੇ ਮਾਲਕ 'ਤੇ ਚਲਾਈ ਗੋਲ਼ੀ, ਜਵਾਬੀ ਫਾਇਰਿੰਗ ਵਿਚ 1 ਦੀ ਮੌਤ, 2 ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ 'ਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਂਹੀ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।  

ਇਹ ਖ਼ਬਰ ਵੀ ਪੜ੍ਹੋ - ਸਿਰਫ਼ਿਰੇ ਨੌਜਵਾਨ ਦਾ ਕਾਰਾ, ਕੁੜੀ ਨੇ ਤੰਗ ਕਰਨ ਤੋਂ ਰੋਕਿਆ ਤਾਂ ਘਰ ਜਾ ਕੇ ਮਾਰ 'ਤੀ ਗੋਲ਼ੀ

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਪਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News