ਚੋਰੀ ਦੇ ਮਾਮਲੇ ''ਚ ਭਗੌੜਾ ਕਾਬੂ
Wednesday, Mar 21, 2018 - 02:20 AM (IST)

ਮੋਗਾ, (ਆਜ਼ਾਦ)- ਪੁਲਸ ਨੇ ਚੋਰੀ ਦੇ ਮਾਮਲੇ 'ਚ ਸ਼ਾਮਲ ਇਕ ਭਗੌੜੇ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਭਗੌੜੇ ਹਰਵਿੰਦਰ ਸਿੰਘ ਉਰਫ ਕਾਲੂ ਪੁੱਤਰ ਕਰਤਾਰ ਸਿੰਘ ਵਾਸੀ ਰਾਏਕੋਟ ਜਗਰਾਓਂ ਨੂੰ 10 ਸਤੰਬਰ, 2012 ਨੂੰ ਸਹਾਇਕ ਥਾਣੇਦਾਰ ਵਕੀਲ ਸਿੰਘ ਨੇ ਪੁਲਸ ਪਾਰਟੀ ਸਮੇਤ ਦੇਵ ਹੋਟਲ ਕੋਲ ਕੀਤੀ ਗਈ ਨਾਕੇਬੰਦੀ ਦੌਰਾਨ ਸੋਨੇ ਦੀਆਂ ਵਾਲੀਆਂ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ।
ਕਥਿਤ ਦੋਸ਼ੀ ਮਾਣਯੋਗ ਅਦਾਲਤ 'ਚ ਪੇਸ਼ ਨਹੀਂ ਹੋ ਰਿਹਾ ਸੀ, ਜਿਸ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਉਸ ਨੂੰ ਹੌਲਦਾਰ ਕੁਲਵੰਤ ਸਿੰਘ ਨੇ ਗ੍ਰਿਫਤਾਰ ਕਰ ਲਿਆ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।