ਭ੍ਰਿਸ਼ਟਾਚਾਰ ਦੇ ਕੇਸ ’ਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Wednesday, Aug 07, 2024 - 11:01 PM (IST)

ਭ੍ਰਿਸ਼ਟਾਚਾਰ ਦੇ ਕੇਸ ’ਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਤਰਨਤਾਰਨ, (ਰਮਨ)- ਵਿਜੀਲੈਂਸ ਬਿਊਰੋ ਨੇ ਤਰਨਤਾਰਨ ਵਿਖੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ (ਏ.ਐੱਫ.ਐੱਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪੁਲਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇਕ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫ਼ਰਾਰ ਸੀ। 

ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਣਕ ਦੇ ਸਟਾਕ ਵਿੱਚ ਹੇਰਾਫੇਰੀ ਦੇ ਇੱਕ ਕੇਸ ਵਿੱਚ ਤਫ਼ਤੀਸ਼ ਦੌਰਾਨ ਜੁਟਾਏ ਗਏ ਸਬੂਤਾਂ ਅਤੇ ਉਸਦੇ ਸਹਿ-ਮੁਲਜ਼ਮ ਦੇ ਬਿਆਨਾਂ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਸ ਨੇ ਹੋਰਨਾਂ ਮੁਲਜ਼ਮਾਂ ਨਾਲ ਮਿਲ ਕੇ ਕਣਕ ਦਾ 1 ਕਰੋੜ 25 ਲੱਖ ਰੁਪਏ ਦਾ ਸਰਕਾਰੀ ਸਟਾਕ ਧੋਖੇ ਨਾਲ ਵੇਚ ਦਿੱਤਾ ਸੀ।

ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐੱਫ.ਐੱਸ.ਓ. ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਬਿਊਰੋ ਨੂੰ ਉਸਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵਿਖੇ ਅਗਲੇਰੀ ਜਾਂਚ ਜਾਰੀ ਹੈ।


author

Rakesh

Content Editor

Related News