ਵੱਡੀ ਖ਼ਬਰ : ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ

Monday, Oct 10, 2022 - 07:58 AM (IST)

ਮਾਨਸਾ/ਚੰਡੀਗੜ੍ਹ/ਜਲੰਧਰ (ਸੰਦੀਪ ਮਿੱਤਲ, ਰਮਨਜੀਤ, ਧਵਨ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅੱਜ ਮਾਨਸਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 14 ਅਕਤੂਬਰ ਤਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਪੁਲਸ ਵੱਲੋਂ ਕਾਬੂ ਕੀਤੀ ਉਕਤ ਲੜਕੀ ਦਾ ਨਾਂ ਜਸਪ੍ਰੀਤ ਕੌਰ ਉਰਫ਼ ਜੋਤੀ ਦੱਸਿਆ ਗਿਆ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪਕ ਟੀਨੂੰ ਨੂੰ ਮਾਨਸਾ ਤੋਂ ਭਜਾਉਣ ’ਚ ਜੋਤੀ ਨੇ ਅਹਿਮ ਭੂਮਿਕਾ ਨਿਭਾਈ ਹੈ। ਤਕਰੀਬਨ ਇਕ ਹਫ਼ਤਾ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਹੋ ਗਿਆ ਸੀ, ਜਿਸ ਦਾ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ । ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕੀਤਾ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਸ ਹਿਰਾਸਤ ’ਚੋਂ ਭਜਾਉਣ ਵਾਲੀ ਉਸ ਦੀ ਪ੍ਰੇਮਿਕਾ ਨੂੰ ਗੁਪਤ ਸੂਚਨਾ ’ਤੇ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਮਾਲਦੀਵ ਭੱਜਣ ਦੀ ਤਿਆਰੀ ਕਰ ਰਹੀ ਸੀ ਪਰ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਟੀਮ ਨੇ ਮੁੰਬਈ ਏਅਰਪੋਰਟ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਦਾ ਕੇਜਰੀਵਾਲ ’ਤੇ ਨਿਸ਼ਾਨਾ, ‘ਗੁਜਰਾਤ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. ਬਾਰੇ ਨਾ ਬੋਲੋ ਝੂਠ’

PunjabKesari

ਇਹ ਖ਼ਬਰ ਵੀ ਪੜ੍ਹੋ : ਜੈਨੀ ਜੌਹਲ ਦੇ ਗੀਤ ’ਤੇ ਪਾਬੰਦੀ ਲਾਉਣ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਨੇ ਘੇਰੇ CM ਮਾਨ

4 ਮੈਂਬਰੀ ‘ਸਿਟ’ ਕਰ ਰਹੀ ਹੈ ਜਾਂਚ

ਡੀ. ਜੀ. ਪੀ. ਗੌਰਵ ਯਾਦਵ ਨੇ ਮਾਨਸਾ ’ਚ ਗੈਂਗਸਟਰ ਦੀਪਕ ਟੀਨੂੰ ਦੀ ਪੁਲਸ ਹਿਰਾਸਤ ’ਚੋਂ ਭੱਜਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇਕ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ। ਐੱਸ. ਆਈ. ਟੀ. ’ਚ ਪਟਿਆਲਾ ਰੇਂਜ ਦੇ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦਕਿ ਤਿੰਨ ਮੈਂਬਰਾਂ ’ਚ ਏ. ਆਈ. ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਉਪਿੰਦਰਜੀਤ ਸਿੰਘ, ਐੱਸ. ਐੱਸ. ਪੀ. ਮਾਨਸਾ ਗੌਰਵ ਤੂਰਾ ਅਤੇ ਡੀ. ਐੱਸ. ਪੀ. (ਏ. ਜੀ. ਟੀ. ਐੱਫ.) ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹੈ। ਇਸ ਮਾਮਲੇ ਦੇ ਮੁਲਜ਼ਮ ਮਾਨਸਾ ਦੇ ਸੀ. ਆਈ. ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਖ਼ਿਲਾਫ਼ ਡਿਊਟੀ ’ਚ ਕੋਤਾਹੀ ਕਰਨ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ ਕੀਤੀ ਗਈ। ਪ੍ਰਿਤਪਾਲ ਸਿੰਘ ਵੀ ਇਸ ਸਮੇਂ ਪੁਲਸ ਰਿਮਾਂਡ ’ਤੇ ਹੈ।


Manoj

Content Editor

Related News