ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਹੋਈ ਫੁੱਲ ਡਰੈੱਸ ਰਿਹਰਸਲ
Thursday, Jan 25, 2024 - 11:55 AM (IST)
ਜਲੰਧਰ (ਚੋਪੜਾ, ਸੋਨੂੰ)–75ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਪਹਿਲਾਂ ਬੁੱਧਵਾਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਰਾਸ਼ਟਰੀ ਤਿਰੰਗਾ ਲਹਿਰਾਇਆ।
ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਪਰੇਡ ਕਮਾਂਡਰ ਪੀ. ਪੀ. ਐੱਸ. ਅਧਿਕਾਰੀ ਦਮਨਬੀਰ ਸਿੰਘ ਨੇ ਮਾਰਚ ਪਾਸਟ ਦੀ ਸਲਾਮੀ ਲਈ।
ਪਰੇਡ ਵਿਚ ਆਈ. ਟੀ. ਬੀ. ਪੀ., ਜਲੰਧਰ ਕਮਿਸ਼ਨਰੇਟ ਪੁਲਸ (ਪੁਰਸ਼ ਅਤੇ ਮਹਿਲਾ), ਪੁਲਸ ਰਿਕਰੂਟਮੈਂਟ ਕੇਂਦਰ ਜਹਾਨਖੇਲਾ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਸਕਾਊਟ (ਲੜਕੇ ਤੇ ਲੜਕੀਆਂ), ਡੀ. ਐੱਸ. ਐੱਸ. ਡੀ. ਸੋਢਲ ਰੋਡ, ਗਵਰਨਮੈਂਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਲਾਇਲਪੁਰ ਖਾਲਸਾ ਹਾਈ ਸਕੂਲ (ਲੜਕੀਆਂ) ਅਤੇ ਸੀ. ਆਰ. ਪੀ. ਐੱਫ. ਬੈਂਡ ਸ਼ਾਮਲ ਸੀ।
ਰਿਹਰਸਲ ਦੌਰਾਨ ਐੱਸ. ਡੀ. ਕਾਲਜ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਕੇ. ਐੱਮ. ਵੀ. ਕਾਲਜ, ਐੱਸ. ਡੀ. ਫੁੱਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਪੁਲਸ ਡੀ. ਏ. ਵੀ. ਸਕੂਲ ਦੇ ਵਿਦਿਆਰਥੀ-ਵਿਦਿਆਰਥਣਾਂ ਨੇ ਦੇਸ਼ ਭਗਤੀ ਦੀ ਭਾਵਨਾ ਵਾਲੀਆਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਅਤੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਨੂੰ ਉਚਿਤ ਢੰਗ ਨਾਲ ਪੂਰਾ ਕਰਨ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਝੰਡਾ ਲਹਿਰਾਇਆ ਜਾਵੇਗਾ। ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
ਇਹ ਵੀ ਪੜ੍ਹੋ : ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।