ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿੱਸਿਆ ਦੇਸ਼ ਭਗਤੀ ਦਾ ਜਜ਼ਬਾ

Thursday, Jan 25, 2024 - 01:33 PM (IST)

ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿੱਸਿਆ ਦੇਸ਼ ਭਗਤੀ ਦਾ ਜਜ਼ਬਾ

ਹੁਸ਼ਿਆਰਪੁਰ (ਘੁੰਮਣ)-75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਬੁੱਧਵਾਰ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਸ ਲਾਈਨ ਗਰਾਊਂਡ ਵਿਚ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਸ, ਪੀ. ਆਰ. ਟੀ. ਸੀ. ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਸ, ਪੰਜਾਬ ਹੋਮਗਾਰਡਜ਼, ਐੱਨ. ਸੀ. ਸੀ., ਗਰਲਜ਼ ਗਾਈਡਜ਼, ਬੁਆਏ ਸਕਾਊਟਸ ਅਤੇ ਪੁਲਸ ਬੈਂਡ ਵੱਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ. ਟੀ. ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਕਾਸ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਜਿੱਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਕੀਤਾ ਜਾਵੇਗਾ, ਉਥੇ ਹੀ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ-ਸਾਈਕਲ, ਵੀਲ੍ਹ ਚੇਅਰਜ਼ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ।

PunjabKesari

ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮੰਤਰੀ ਖ਼ਿਲਾਫ਼ ਜਾਖੜ ਵੱਲੋਂ ਰਾਜਪਾਲ ਤੋਂ ਨਿਰਪੱਖ ਜਾਂਚ ਦੀ ਮੰਗ

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਪੁਲਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉੱਚਿਤ ਪ੍ਰਬੰਧ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਜਗ੍ਹਾ ’ਤੇ ਸਾਫ-ਸਫਾਈ, ਪੀਣ ਵਾਲਾ ਪਾਣੀ, ਅਸਥਾਈ ਪਖਾਨੇ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮ ਤਾਇਨਾਤ ਕਰਨ ਦੇ ਪ੍ਰਬੰਧ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਪ੍ਰਭਾਵਾਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਵਧੀਕ ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐੱਸ. ਪੀ. (ਹੈੱਡਕੁਆਟਰ) ਮਨਜੀਤ ਕੌਰ, ਡੀ. ਐੱਸ. ਪੀ. ਪਲਵਿੰਦਰ ਸਿੰਘ ਤੇ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸ) ਹਰਭਗਵੰਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਕੱਤਰ ਆਰ. ਟੀ. ਏ. ਆਰ. ਐੱਸ. ਗਿੱਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮਜੀਠੀਆ ਨੇ ਦੱਸਿਆ ਮੰਤਰੀ ਦਾ ਨਾਂ, ਗਵਰਨਰ ਨੂੰ ਸੌਂਪੀ ਵੀਡੀਓ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News