ਜ਼ਿਲਾ ਮੈਜਿਸਟ੍ਰੇਟ ਨੇ ਲਗਾਈ ਗਊਵੰਸ਼ ਦੀ ਢੋਆ ਢੁਆਈ ''ਤੇ ਪੂਰਨ ਪਾਬੰਦੀ

12/09/2017 3:54:15 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਵਧੀਕ ਜ਼ਿਲਾ ਮੈਜਿਸਟ੍ਰੇਟ ਰਾਜਪਾਲ ਸਿੰਘ ਪੀ. ਸੀ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਲਾਜ਼ਮੀ ਕਰ ਦਿੱਤਾ ਕਿ ਉਹ ਆਪਣੇ ਗਊਵੰਸ਼ ਦੀ ਰਜਿਸਟ੍ਰੇਸ਼ਨ ਪਸ਼ੂ ਪਾਲਣ ਵਿਭਾਗ ਕੋਲ ਕਰਵਾਉਣ। ਗਊਵੰਸ਼ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਆਪਣੇ ਨੇੜਲੇ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ। ਇਸ ਦੇ ਨਾਲ ਹੀ ਜ਼ਿਲਾ ਮੈਜੀਸਟ੍ਰੇਟ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ/ਕਸਬਿਆਂ 'ਚੋਂ ਲੋਕਾਂ ਵੱਲੋਂ ਬੇਸਹਾਰਾ/ਲਾਵਾਰਿਸ ਪਸ਼ੂਆਂ ਨੂੰ ਹੋਰ ਕਸਬਿਆਂ/ਸ਼ਹਿਰਾਂ ਦੀ ਹਦੂਦ ਅੰਦਰ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 4 ਫਰਵਰੀ 2018 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।