ਵਿਦੇਸ਼ ਤੋਂ ਪਰਤੀ ਭਰਾ ਦੀ ਮ੍ਰਿਤਕ ਦੇਹ, ਅਰਥੀ ਨੂੰ ਮੋਢਾ ਦੇ ਭੈਣਾਂ ਨੇ ਦਿੱਤੀ ਅੰਤਿਮ ਵਿਦਾਇਗੀ, ਗ਼ਮਗੀਨ ਹੋਇਆ ਮਾਹੌਲ

Saturday, Aug 26, 2023 - 05:20 AM (IST)

ਵਿਦੇਸ਼ ਤੋਂ ਪਰਤੀ ਭਰਾ ਦੀ ਮ੍ਰਿਤਕ ਦੇਹ, ਅਰਥੀ ਨੂੰ ਮੋਢਾ ਦੇ ਭੈਣਾਂ ਨੇ ਦਿੱਤੀ ਅੰਤਿਮ ਵਿਦਾਇਗੀ, ਗ਼ਮਗੀਨ ਹੋਇਆ ਮਾਹੌਲ

ਭੁਲੱਥ (ਰਜਿੰਦਰ, ਓਬਰਾਏ) : ਬੀਤੇ ਦਿਨ ਮਨੀਲਾ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਨਿਸ਼ਾਨ ਸਿੰਘ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਉਨ੍ਹਾਂ ਦੇ ਜੱਦੀ ਪਿੰਡ ਰੰਧਾਵਾ ਬੇਟ ਪਹੁੰਚਣ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਨਿਸ਼ਾਨ ਸਿੰਘ 5 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਕਰੀਬ 4 ਸਾਲ ਪਹਿਲਾਂ ਚੰਗੇ ਭਵਿੱਖ ਦੀ ਤਲਾਸ਼ 'ਚ ਮਨੀਲਾ ਗਿਆ ਸੀ, ਜਿੱਥੇ ਇਕ ਸਿਰਫਿਰੇ ਵਿਅਕਤੀ ਨੇ ਉਸ ਨੂੰ 8 ਅਗਸਤ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਤੀ ਅਤੇ ਸਹੁਰੇ ਪਰਿਵਾਰ 'ਤੇ ਲੱਗੇ ਇਹ ਇਲਜ਼ਾਮ

PunjabKesari

ਜਿਵੇਂ ਹੀ ਨਿਸ਼ਾਨ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਮਾਹੌਲ ਗਮਗੀਨ ਹੋ ਗਿਆ। 5 ਭੈਣਾਂ ਦੇ ਇਕਲੌਤੇ ਭਰਾ ਨਿਸ਼ਾਨ ਸਿੰਘ ਦੀ ਅਰਥੀ ਨੂੰ ਉਸ ਦੀਆਂ ਭੈਣਾਂ ਵੱਲੋਂ ਮੋਢਾ ਦਿੱਤਾ ਗਿਆ ਤਾਂ ਇਹ ਦ੍ਰਿਸ਼ ਦੇਖ ਕੇ ਹਰ ਕੋਈ ਭਾਵੁਕ ਹੋ ਗਿਆ ਤੇ ਧਾਹਾਂ ਮਾਰ ਰੋਣ ਲੱਗਾ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਰੋ-ਰੋ ਕੇ ਦੱਸਿਆ ਕਿ ਕਰੀਬ 2 ਹਫ਼ਤੇ ਬੀਤ ਜਾਣ ਦੇ ਬਾਵਜੂਦ ਨਿਸ਼ਾਨ ਸਿੰਘ ਦੇ ਕਾਤਲਾਂ ਦੀ ਮਨੀਲਾ ਪੁਲਸ ਪਛਾਣ ਨਹੀਂ ਕਰ ਸਕੀ।

ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਮਨੀਲਾ ਸਰਕਾਰ ਨਾਲ ਤਾਲਮੇਲ ਕਰਕੇ ਨਿਸ਼ਾਨ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News