ਫਰਨੀਚਰ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Friday, Jan 25, 2019 - 10:13 AM (IST)

ਜਲੰਧਰ (ਸ਼ਿੰਦਾ)—ਉਦੈ ਨਗਰ ਸਥਿਤ ਇਕ ਫਰਨੀਚਰ ਫੈਕਟਰੀ 'ਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਨੇੜੇ-ਤੇੜੇ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ 'ਤੇ ਕਰੀਬ 6-8 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ। ਇਸ ਘਟਨਾਂ 'ਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਲਗਾਇਆ ਜਾ ਰਿਹਾ ਹੈ। ਉੱਥੇ ਮੌਕੇ 'ਤੇ ਥਾਣਾ 5 ਦੀ ਪੁਲਸ ਵੀ ਮੌਜੂਦ ਸੀ।