ਪਿੰਡ ਪੰਡੋਰੀ ''ਚ ਹਲਕਾਏ ਕੁੱਤੇ ਦਾ ਕਹਿਰ: ਚਾਰ ਲੋਕਾਂ ਨੂੰ ਵੱਢਿਆ, ਪਿੰਡ ''ਚ ਦਹਿਸ਼ਤ ਵਾਲਾ ਮਾਹੌਲ
Sunday, Apr 05, 2026 - 12:38 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਅੰਦਰ ਜੇਕਰ ਆਵਾਰਾ ਕੁੱਤਿਆਂ ਦੀ ਗੱਲ ਕੀਤੀ ਜਾਵੇ ਤਾਂ ਆਵਾਰਾ ਕੁੱਤਿਆਂ ਵੱਲੋਂ ਨਿੱਤ ਦਿਨ ਛੋਟੇ ਬੱਚਿਆਂ ਨੂੰ ਅਤੇ ਆਮ ਲੋਕਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਜੇਕਰ ਪਿੰਡਾਂ ਅੰਦਰ ਆਵਾਰਾ ਕੁੱਤੇ ਦੀ ਗਿਣਤੀ ਵੇਖੀ ਜਾਵੇ ਤਾਂ ਕਾਫੀ ਵੱਡੀ ਗਿਣਤੀ ਵਿੱਚ ਆਵਾਰਾ ਕੁੱਤੇ ਪਿੰਡਾਂ ਅੰਦਰ ਝੁੰਡ ਬਣਾ ਕੇ ਬੈਠੇ ਹੋਏ ਦਿਖਾਈ ਦਿੰਦੇ ਹਨ ਜੋ ਕਿਸੇ ਵੇਲੇ ਵੀ ਆਉਣ-ਜਾਣ ਵਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦੇ ਹਨ ਪਰ ਸਰਕਾਰਾਂ ਵੱਲੋਂ ਇਨ੍ਹਾਂ ਖਿਲਾਫ ਕਿਸੇ ਤਰ੍ਹਾਂ ਦਾ ਕੋਈ ਸੁਧਾਰ ਕਰਨ ਵਿੱਚ ਦਿਲਚਸਪੀ ਨਹੀਂ ਵਿਖਾਈ ਜਾ ਰਹੀ ਹੈ, ਜਿਸ ਤਹਿਤ ਨਿੱਤ ਦਿਨ ਲੋਕਾਂ ਨੂੰ ਆਵਾਰਾ ਕੁੱਤਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ ਪਹਿਲੀ ਢੇਰੀ
ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਇੱਕ ਆਵਾਰਾ ਹਲਕਾਏ ਹੋਏ ਕੁੱਤੇ ਨੇ 4 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਜਦੋਂ ਘਰ ਤੋਂ ਬਾਹਰ ਆਉਂਦੇ ਹਨ ਤਾਂ ਹੱਥ ਵਿੱਚ ਡਾਂਗ ਲੈ ਕੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਕਿਉਂਕਿ ਇਸ ਆਵਾਰਾ ਹਲਕੇ ਕੁੱਤੇ ਵੱਲੋਂ ਕਈਆਂ ਨੂੰ ਆਪਣਾ ਸ਼ਿਕਾਰ ਬਣਾਉਣ ਕਾਰਨ ਲੋਕ ਡਰੇ ਹੋਏ ਦਿਖਾਈ ਦੇ ਰਹੇ ਹਨ ਜਿਸ ਕਾਰਨ ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜੋ ਪਿੰਡਾਂ ਵਿੱਚ ਆਵਾਰਾ ਕੁੱਤੇ ਲੋਕਾਂ ਦੀ ਜਾਨ ਲਈ ਖਤਰਾ ਬਣੇ ਹੋਏ ਹਨ, ਇਨ੍ਹਾਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਨਿੱਤ ਦਿਨ ਇਨ੍ਹਾਂ ਦਾ ਸ਼ਿਕਾਰ ਨਾ ਹੋਣਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
