ਚਾਂਦਪੁਰਾ ਬੰਨ੍ਹ ਦੇ ਪਾੜ ਦਾ ਕਹਿਰ ਜਾਰੀ, ਬੀਰੇਵਾਲਾ ਡੋਗਰਾ ''ਚ ਭਰਿਆ ਪਾਣੀ, ਲੋਕਾਂ ਨੇ ਘਰ ਛੱਡੇ

Monday, Jul 17, 2023 - 08:57 PM (IST)

ਚਾਂਦਪੁਰਾ ਬੰਨ੍ਹ ਦੇ ਪਾੜ ਦਾ ਕਹਿਰ ਜਾਰੀ, ਬੀਰੇਵਾਲਾ ਡੋਗਰਾ ''ਚ ਭਰਿਆ ਪਾਣੀ, ਲੋਕਾਂ ਨੇ ਘਰ ਛੱਡੇ

ਬੁਢਲਾਡਾ (ਬਾਂਸਲ): ਹੜ੍ਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਹੁਤ ਨੁਕਸਾਨ ਹੋ ਚੁੱਕਾ ਹੈ। ਜਿੱਥੇ ਲੋਕਾਂ ਦੇ ਘਰ ਢਹਿ-ਢੇਰੀ ਹੋਏ ਹਨ, ਉੱਥੇ ਹੀ ਕਿਸਾਨਾਂ ਦੇ ਖੇਤ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਹਲਕਾ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਤੇ ਪਾੜ ਕਾਰਨ ਪੰਜਾਬ-ਹਰਿਆਣਾ ਨਾਲ ਲਗਦੇ ਪਿੰਡਾਂ ਅੰਦਰ ਤਬਾਹੀ ਉਜਾੜੇ ਦਾ ਮੰਜ਼ਰ ਲਗਾਤਾਰ ਜਾਰੀ ਹੈ ਅਤੇ ਤਰਥੱਲੀ ਮੱਚੀ ਹੋਈ ਹੈ। ਪਾੜ ਤੋਂ ਤੇਜ਼ੀ ਨਾਲ ਪਾਣੀ ਜਿੱਥੇ ਹਜ਼ਾਰਾਂ ਏਕੜ ਫ਼ਸਲ ਨੂੰ ਤਬਾਹ ਕਰ ਚੁੱਕਿਆ ਹੈ, ਉੱਥੇ ਹੀ ਪਿੰਡ ਬੀਰੇਵਾਲਾ ਡੋਗਰਾ ਅੰਦਰ ਦਾਖ਼ਲ ਹੋ ਗਿਆ ਹੈ। ਕੁਝ ਘਰਾਂ ਅਤੇ ਗਲੀਆਂ ਦੇ ਅੱਗੇ ਆਰਜ਼ੀ ਬੰਨ੍ਹ ਬਣਾ ਕੇ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਪਾਣੀ ਦਾ ਪੱਧਰ ਲਗਾਤਾਰ ਉੱਚਾ ਹੋ ਰਿਹਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ

ਬੀਰੇਵਾਲਾ ਡੋਗਰਾ ਦੇ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਅੰਦਰ ਪਾਣੀ ਦਾਖ਼ਲ ਹੋਣ ਕਾਰਨ ਡੰਗਰ ਪਸ਼ੂ ਤੋਂ ਇਲਾਵਾ ਪਰਿਵਾਰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿੱਥੇ ਭਿਆਨਕ ਬਿਮਾਰੀ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੀਰੇਵਾਲਾ ਡੋਗਰਾ ਤੋਂ ਬਾਅਦ ਰਿਉਂਦ ਵੱਲ ਤੁਰ ਪਿਆ ਹੈ, ਜਿਸ ਕਾਰਨ ਨੁਕਸਾਨ ਦਾ ਮੰਜ਼ਰ ਸਾਫ਼ ਦਿਖਾਈ ਦੇ ਰਿਹਾ ਹੈ। ਲੋਕਾਂ ਨੇ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ 1993 ਵਿਚ ਆਏ ਹੜ੍ਹਾ ਵਾਂਗ ਹਾਲਤ ਮੁੜ ਪੈਦਾ ਹੋ ਚੁੱਕੇ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ

ਦੂਜੇ ਪਾਸੇ ਐੱਨ. ਡੀ. ਆਰ. ਐੱਫ. ਦੀ ਟੀਮ ਨੇ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਬਾਹਰ ਕੱਢ ਕੇ ਰਾਹਤ ਕੈਂਪਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਕਈ ਲੋਕ ਪਰਿਵਾਰਾਂ ਸਮੇਤ ਆਪਣੇ ਘਰ ਛੱਡ ਚੁੱਕੇ ਹਨ ਅਤੇ ਕਈ ਲੋਕ ਅਜੇ ਅੰਦਰ ਫਸੇ ਹੋਏ ਹਨ। ਡਿਪਟੀ ਕਮਿਸ਼ਨਰ ਮਾਨਸਾ ਰਿਸ਼ੀਪਾਲ ਖੁੱਦ ਕਿਸ਼ਤੀ ਰਾਹੀਂ ਬੀਰੇਵਾਲਾ ਡੋਗਰਾ ਅੰਦਰ ਫਸੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਹਤ ਕੈਂਪਾਂ ਤਕ ਪਹੁੰਚਾਉਣ ਲਈ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਬਲਕੌਰ ਸਿੰਘ, ਬੀ. ਡੀ. ਪੀ. ਓ. ਸੁਖਵਿੰਦਰ ਸਿੰਘ, ਅਤੇ ਫ਼ੌਜ ਦੇ ਜਵਾਨ ਲੋਕਾਂ ਨੂੰ ਬਾਹਰ ਕੱਢਣ ਵਿਚ ਲੱਗੇ ਹੋਏ ਹਨ। 

PunjabKesari

ਇਹ ਖ਼ਬਰ ਵੀ ਪੜ੍ਹੋ - ਅੰਧਵਿਸ਼ਵਾਸ ਨੇ ਲਈ 9 ਸਾਲਾ ਸੁਖਮਨਦੀਪ ਦੀ ਜਾਨ, ਬੱਚੀ ਨਾਲ ਹੋਇਆ ਵਤੀਰਾ ਜਾਣ ਰਹਿ ਜਾਓਗੇ ਦੰਗ

ਦੂਸਰੇ ਪਾਸੇ ਐੱਨ. ਡੀ. ਆਰ. ਐੱਫ. ਦੀ ਟੀਮ ਵੱਲੋਂ ਚਾਂਦਪੁਰਾ ਬੰਨ੍ਹ ਨੂੰ ਭਰਨ ਲਈ ਜਦੋਜਹਿਦ ਵਿੱਚ ਲੱਗੇ ਹੋਏ ਹਨ। ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਆਸ ਪਾਸ ਪਿੰਡਾਂ ਦੇ ਲੋਕ ਸਹਿਯੋਗ ਦੇਣ ਵਿਚ ਲੱਗੇ ਹੋਏ ਹਨ। ਸਿਹਤ ਵਿਭਾਗ ਵੱਲੋਂ ਚਾਂਦਪੁਰਾ ਬੰਨ੍ਹ ਟੁੱਟਣ ਕਾਰਨ ਹੜ੍ਹ ਦੀ ਮਾਰ ਚ ਆਉਣ ਵਾਲੇ ਲੋਕਾਂ ਦੀਆਂ ਸਿਹਤ ਸਹੂਲਤਾਂ ਸੁਰੱਖਿਅਤ ਕਰਦਿਆਂ ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਵੱਲੋਂ 33 ਰੈਪਿਡ ਰਿਸਪੋਂਸ ਟੀਮਾਂ ਤਾਇਨਾਤ ਕਰਦਿਆਂ 3 ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਲੋਕਾਂ ਦਾ ਇਲਾਜ ਜ਼ਿਲ੍ਹੇ ਦੇ 13 ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਵੇਗਾ। ਲੋਕਾਂ ਨੂੰ ਓ.ਆਰ.ਐੱਸ ਅਤੇ ਜਿੰਕ ਦੇ ਪੈਕਟ ਲੋਕਾਂ ਨੂੰ ਵੰਡੇ ਜਾ ਰਹੇ ਹਨ ਅਤੇ ਕੀਟ ਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News