ਪੰਜਾਬ ''ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ

Tuesday, Jun 18, 2024 - 03:47 PM (IST)

ਪੰਜਾਬ ''ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ

ਲੁਧਿਆਣਾ: ਸੂਬੇ 'ਚ ਅਸਮਾਨ ਤੋਂ ਵਰ੍ਹਦੀ ਅੱਗ ਨੇ ਪਾਰੇ ਨੂੰ ਅਸਮਾਨੀਂ ਚੜ੍ਹਾਇਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਤਪਦੀ ਵਿਚ ਨਿਕਲਣ 'ਤੇ ਸਰੀਰ ਝੁਲਸਣ ਜਿਹਾ ਮਹਿਸੂਸ ਹੁੰਦਾ ਹੈ। ਮੌਸਮ ਵਿਭਾਗ ਵੱਲੋਂ ਵੀ ਲੋਕਾਂ ਨੂੰ ਦੁਪਹਿਰ ਵੇਲੇ ਬਹੁਤ ਜ਼ਰੂਰੀ ਕੰਮ ਨਾ ਹੋਣ 'ਤੇ ਘਰੋਂ ਬਾਹਰ ਨਾ ਨਿਕਲਣ ਦੀ ਹੀ ਸਲਾਹ ਦਿੱਤੀ ਜਾ ਰਹੀ ਹੈ, ਪਰ ਹੁਣ ਹਾਲਾਤ ਇਹ ਹਨ ਕਿ ਰਾਤ ਵੇਲੇ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਦਿਨ ਤੇ ਰਾਤ ਦੋਵਾਂ ਦਾ ਤਾਪਮਾਨ ਸਾਧਾਰਨ ਤੋਂ 5-6 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਭਾਵ ਦਿਨ 'ਚ ਹੀ ਨਹੀਂ, ਰਾਤ ਨੂੰ ਵੀ ਲੂ ਵਾਲੀ ਹੀ ਸਥਿਤੀ ਹੈ।

ਇਹ ਖ਼ਬਰ ਵੀ ਪੜ੍ਹੋ - Punjab Weather: ਦੇਸ਼ ਭਰ 'ਚੋਂ ਸਭ ਤੋਂ ਵੱਧ ਗਰਮ ਰਿਹਾ ਪੰਜਾਬ ਦਾ ਇਹ ਸ਼ਹਿਰ, ਜਾਰੀ ਹੋਇਆ ਅਲਰਟ

ਸੋਮਵਾਰ ਨੂੰ ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ। ਫਰੀਦਕੋਟ 'ਚ ਵੀ ਦਿਨ ਦਾ ਤਾਪਮਾਨ 46 ਡਿਗਰੀ, ਜਦਕਿ ਰਾਤ ਦਾ ਤਾਪਮਾਨ 32.7 ਡਿਗਰੀ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ 'ਚ ਪੂਰੇ ਪੰਜਾਬ ਦੇ ਮੁਕਾਬਲੇ ਰਾਤ ਦਾ ਤਾਪਮਾਨ ਸਭ ਤੋਂ ਵੱਧ ਰਿਹਾ। ਇੱਥੇ ਘੱਟੋ- ਘੱਟ ਤਾਪਮਾਨ 34.2 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 7.7 ਡਿਗਰੀ ਸੈਲਸੀਅਸ ਵੱਧ ਰਿਹਾ। 

ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਕਰਨ ਜਲੰਧਰ ਆਉਣਗੇ ਹੇਮਾ ਮਾਲਿਨੀ-ਪ੍ਰੀਤੀ ਸਪਰੂ ਸਣੇ ਕਈ 'ਸਟਾਰ', ਭਾਜਪਾ ਨੇ ਜਾਰੀ ਕੀਤੀ ਲਿਸਟ

ਅੱਜ ਸ਼ਾਮ ਤੋਂ ਮਿਲ ਸਕਦੀ ਹੈ ਥੋੜ੍ਹੀ ਰਾਹਤ

ਅੱਜ ਵੀ ਪੰਜਾਬ ਦੇ ਸਾਰੇ 13 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਅੱਜ ਸ਼ਾਮ ਨੂੰ ਅਤੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਕਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News