ਜੀ. ਆਰ. ਪੀ. ਨੇ ਗੈਰ-ਕਾਨੂੰਨੀ ਪਿਸਤੌਲ ਲੈ ਕੇ ਜਾ ਰਹੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
Thursday, Jun 26, 2025 - 06:18 AM (IST)

ਲੁਧਿਆਣਾ (ਗੌਤਮ) : ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਜੀ. ਆਰ. ਪੀ. ਦੇ ਸੀ. ਆਈ. ਏ. ਵਿੰਗ ਦੀ ਟੀਮ ਨੇ ਇਕ ਨੌਜਵਾਨ ਨੂੰ ਇਕ ਗੈਰ-ਕਾਨੂੰਨੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ, ਵਾਸੀ ਲਖੀਮਪੁਰ ਖੀਰੀ ਵਜੋਂ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ ਕਾਰੋਬਾਰੀ ਸਥਾਨਾਂ ’ਤੇ ਮਾਰੀ ਰੇਡ
ਡੀ. ਐੱਸ. ਪੀ. ਤੇਜਪਾਲ ਸਿੰਘ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਇੰਚਾਰਜ ਜੀਵਨ ਸਿੰਘ ਦੀ ਟੀਮ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਲੱਕੜ ਪੁਲ ਦੇ ਹੇਠਾਂ ਪਹੁੰਚੀ ਤਾਂ ਮੁਲਜ਼ਮ ਪੈਦਲ ਜਾ ਰਿਹਾ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਮੁੜਨ ਲੱਗਾ। ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਤੋਂ ਇਕ ਗੈਰ-ਕਾਨੂੰਨੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਮੁਲਜ਼ਮ ਨੇ ਗ਼ੈਰ-ਕਾਨੂੰਨੀ ਪਿਸਤੌਲ ਕਿਥੋਂ ਅਤੇ ਕਿਸ ਮਕਸਦ ਲਈ ਲਿਆਂਦਾ ਸੀ। ਉਸ ਦੇ ਮੋਬਾਈਲ ਦੀ ਤਲਾਸ਼ੀ ਲਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8