ਜੀ-20 ਸੰਮੇਲਨ ਸਬੰਧੀ ਮੰਤਰੀ ਨਿੱਜਰ ਨੇ ਹਵਾਈ ਅੱਡਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Saturday, Dec 24, 2022 - 12:37 AM (IST)

ਅੰਮ੍ਰਿਤਸਰ (ਬਿਊਰੋ) : ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮਾਰਚ 2023 ’ਚ ਹੋਣ ਵਾਲੇ ਜੀ-20 ਸੰਮੇਲਨ, ਜੋ ਅੰਮ੍ਰਿਤਸਰ ’ਚ ਕਰਵਾਇਆ ਜਾਣਾ ਹੈ, ਦੀ ਮਹਿਮਾਨਨਿਵਾਜ਼ੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਸੈਂਟਰਲ ਪੈਰਿਸ ’ਚ ਤਾਬੜਤੋੜ ਚੱਲੀਆਂ ਗੋਲ਼ੀਆਂ, 2 ਦੀ ਮੌਤ

PunjabKesari

ਇਸ ਮੀਟਿੰਗ ’ਚ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਪੁਲਸ ਜਸਕਰਨ ਸਿੰਘ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਅਤੇ ਡਾਇਰੈਕਟਰ ਹਵਾਈ ਅੱਡਾ ਵਿਪਨ ਸੇਠ ਹਾਜ਼ਰ ਸਨ।  ਨਿੱਜਰ ਨੇ ਕਿਹਾ ਕਿ ਜੀ-20 ਸੰਮੇਲਨ ’ਚ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਨੇਤਾਵਾਂ ਅਤੇ ਅਧਿਕਾਰੀਆਂ ਦੀ ਮਹਿਮਾਨਨਿਵਾਜ਼ੀ ’ਚ ਕੋਈ ਕਸਰ ਨਹੀਂ ਰਹਿਣੀ ਚਾਹੀਦੀ।

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੁੱਦੇ ਉੱਤੇ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਕਈ ਮੀਟਿੰਗਾਂ ਇਸ ਬਾਬਤ ਕਰ ਚੁੱਕੇ ਹਨ। ਉਨਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੈ ਕੇ ਸਾਰੇ ਸ਼ਹਿਰ ਨੂੰ ਜਾਂਦੀਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਰਸਤਿਆਂ ਉੱਤੇ ਲਾਈਟਾਂ ਅਤੇ ਲੈਂਡਸਕੇਪਿੰਗ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ’ਚ ਮਹਿਮਾਨਾਂ ਦਾ ਸਵਾਗਤ ਪੰਜਾਬੀ ਪ੍ਰਾਹੁਣਚਾਰੀ ਅਨੁਸਾਰ ਗਰਮਜੋਸ਼ੀ ਨਾਲ ਕੀਤਾ ਜਾਵੇ ਅਤੇ ਇਸ ਲਈ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਵਿਸ਼ੇਸ਼ ਸਥਾਨ ਦਿੱਤਾ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਵਾਲੀ ਮੁੱਖ ਸੜਕ ਦਾ ਸਬੰਧਤ ਅਧਿਕਾਰੀਆਂ ਨਾਲ ਦੌਰਾ ਕੀਤਾ ਅਤੇ ਜਿੱਥੇ ਕਿੱਧਰੇ ਵੀ ਕੰਮ ਕਰਵਾਏ ਜਾਣੇ ਹਨ, ਦੀਆਂ ਹਦਾਇਤਾਂ ਕੀਤੀਆਂ। 
 


Manoj

Content Editor

Related News