ਗਡਵਾਸੂ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ

Saturday, Sep 10, 2022 - 04:10 PM (IST)

ਗਡਵਾਸੂ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ

ਲੁਧਿਆਣਾ (ਸਲੂਜਾ) : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੀ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਅਤੇ ਸੀਨੀਅਰ ਉਪ ਪ੍ਰਧਾਨ ਬਲਰਾਜ ਸਿੰਘ ਨੇ ਦੱਸਿਆ ਕਿ 6ਵੇਂ ਪੇਅ ਕਮਿਸ਼ਨ ਦੇ ਮੁਤਾਬਕ ਤਨਖ਼ਾਹ ਅਤੇ ਏਰੀਅਰ ਨਾ ਮਿਲਣ ਨੂੰ ਲੈ ਕੇ ਯੂਨੀਅਨ ਪਿਛਲੇ 7 ਮਹੀਨਿਆਂ ਤੋਂ ਸੰਘਰਸ਼ ਕਰਦੀ ਆ ਰਹੀ ਹੈ।

ਇਹ ਵੀ ਪੜ੍ਹੋ : ਵਿਅਕਤੀ ਨੇ ਵਟਸਐਪ 'ਤੇ ਪਾਇਆ ਖ਼ੁਦਕੁਸ਼ੀ ਨੋਟ ਦਾ ਸਟੇਟਸ, ਪਤਨੀ ਦੇ ਘਰ ਪੁੱਜਣ ਤੱਕ ਵਾਪਰ ਚੁੱਕੀ ਸੀ ਅਣਹੋਣੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਲਈ ਯੂਨੀਅਨ ਨੇ ਇਹ ਫ਼ੈਸਲਾ ਲਿਆ ਹੈ ਕਿ 12 ਸਤੰਬਰ ਨੂੰ ਮੁਲਾਜ਼ਮ ਪੂਰੇ ਦਿਨ ਦੀ ਹੜਤਾਲ ਕਰਨਗੇ।

ਇਹ ਵੀ ਪੜ੍ਹੋ : ਪਿੰਡ ਚੌਟਾਲਾ ਦੇ ATM 'ਚ ਲੱਖਾਂ ਰੁਪਏ ਦੀ ਲੁੱਟ, CCTV ਕੈਮਰਿਆਂ 'ਤੇ ਕਾਲਾ ਰੰਗ ਛਿੜਕ ਇੰਝ ਕੀਤੀ ਵਾਰਦਾਤ

ਮੁਲਾਜ਼ਮ ਨੇਤਾਵਾਂ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ ਤਾਂ ਫਿਰ ਮੁਲਾਜ਼ਮ 19 ਸਤੰਬਰ ਨੂੰ ਸਾਰੀਆਂ ਸੇਵਾਵਾਂ ਠੱਪ ਕਰਕੇ ਹੜਤਾਲ ਸ਼ੁਰੂ ਕਰ ਦੇਣਗੇ ਅਤੇ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਿਖ਼ਤੀ ਤੌਰ 'ਤੇ ਭਰੋਸਾ ਨਹੀਂ ਦਿੱਤਾ ਜਾਂਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News