ਗਗਨਦੀਪ ਜਲਾਲਪੁਰ ਨੇ ਪੀ. ਐੱਸ. ਪੀ. ਸੀ. ਐੱਲ. ਦੇ ਡਾਇਰੈਕਟਰ ਪ੍ਰਬੰਧਕੀ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ
Wednesday, Dec 01, 2021 - 06:48 PM (IST)
ਪਟਿਆਲਾ : ਗਗਨਦੀਪ ਸਿੰਘ ਜਲਾਲਪੁਰ ਜਿਨ੍ਹਾਂ ਨੂੰ ਕੱਲ੍ਹ ਪੰਜਾਬ ਸਰਕਾਰ ਨੇ 2 ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤਾ ਸੀ, ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਚੰਗੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਤੋਂ ਇਲਾਵਾ ਹੋਰ ਵਧੇਰੇ ਖਪਤਕਾਰ ਪੱਖੀ ਬਿਜਲੀ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ।
ਗਗਨਦੀਪ ਸਿੰਘ ਜਲਾਲਪੁਰ ਦੇ ਅਹੁਦਾ ਚੁੱਕ ਸਮਾਗਮ ਮੌਕੇ ਉਨ੍ਹਾਂ ਨੂੰ ਕਾਰਪੋਰੇਸ਼ਨ ਦੇ ਉਚ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਸੁੱਭਚਿੰਤਕਾਂ ਵਲੋਂ ਵਧਾਈ ਅਤੇ ਸੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਤੇ ਗਗਨਦੀਪ ਸਿੰਘ ਜਲਾਲਪੁਰ ਨੂੰ ਵਿਸ਼ੇਸ਼ ਤੌਰ ’ਤੇ ਅਸ਼ੀਰਵਾਦ ਦੇਣ ਲਈ ਲਾਲ ਸਿੰਘ, ਚੇਅਰਮੈਨ ਪੰਜਾਬ ਮੰਡੀ ਬੋਰਡ, ਸਾਧੂ ਸਿੰਘ ਧਰਮਸੋਤ, ਨਿਰਮਲ ਸਿੰਘ, ਹਰਦਿਆਲ ਸਿੰਘ ਕੰਬੋਜ਼, ਮਦਨ ਲਾਲ ਜਲਾਲਪੁਰ, ਗੁਰਦੀਪ ਸਿੰਘ ਊਂਟਸਰ ਜ਼ਿਲ੍ਹਾ ਪ੍ਰਧਾਨ, ਨਰਪਿੰਦਰ ਸਿੰਘ ਭਿੰਦਾ ਪ੍ਰਧਾਨ, ਨਗਰ ਪੰਚਾਇਤ ਘਨੌਰ, ਬਲਜੀਤ ਸਿੰਘ ਗਿੱਲ ਚੇਅਰਮੈਨ, ਮਾਰਕੀਟ ਕਮੇਟੀ ਘਨੌਰ, ਜਗਰੂਪ ਸਿੰਘ ਹੈਪੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਰਾਜਪੁਰਾ, ਹਰਦੀਪ ਸਿੰਘ ਲਾਡਾ, ਪ੍ਰਧਾਨ ਆੜਤੀ ਐਸੋਸੀਏਸ਼ਨ, ਇੰਦਰਜੀਤ ਸਿੰਘ ਗਿਫ਼ਟੀ, ਯੂਥ ਪ੍ਰਧਾਨ, ਅਮਰੀਕ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਵੰਤ ਸਿੰਘ ਗਿੱਲ, ਐਨ ਪੀ ਪਬਰੀ, ਸਰਪੰਚ ਪ੍ਰਧਾਨ ਯੂਨੀਅਨ, ਮੰਗਤ ਸਿੰਘ ਜੰਗਪੁਰਾ, ਪੀ ਏ. ਟੂ ਐਮ ਐਲ ਏ ਘਨੌਰ ਤੋਂ ਇਲਾਵਾ ਗਗਨਦੀਪ ਸਿੰਘ ਜਲਾਲਪੁਰ ਦੀ ਵੱਡੀ ਗਿਣਤੀ ਵਿਚ ਮਿੱਤਰ, ਸੁੱਭਚਿੰਤਕਾਂ ਵਲੋਂ ਉਨ੍ਹਾਂ ਨੂੰ ਬੁੱਕੇ ਦੇ ਕੇ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਜਤਿੰਦਰ ਸਿੰਘ ਸੈਣੀ, ਮੁੱਖ ਇੰਜੀਨੀਅਰ/ਸੰਚਾਲਣ ਦੱਖਣ ਜੋਨ, ਪਟਿਆਲਾ, ਸੰਦੀਪ ਗੁਪਤਾ, ਉਪ ਮੁੱਖ ਇੰਜੀਨੀਅਰ ਟੂ ਡਾਇਰੈਕਟਰ ਪ੍ਰਬੰਧਕੀ, ਪਰਵਿੰਦਰ ਸਿੰਘ ਉਪ ਮੁੱਖ ਇੰਜੀਨੀਅਰ ਪਰਸੋਨਲ, ਬਲਵਿੰਦਰ ਸਿੰਘ ਗੁਰਮ, ਉਪ ਸਕੱਤਰ/ ਆਈ ਆਰ ਅਤੇ ਹੋਰ ਵੱਡੀ ਗਿਣਤੀ ਵਿਚ ਇੰਜੀਨੀਅਰ ਅਤੇ ਕਰਮਚਾਰੀ ਹਾਜ਼ਰ ਸਨ।