ਗਗਨਦੀਪ ਰੰਧਾਵਾ ਦੀ ਖ਼ੁਦਕੁਸ਼ੀ ਬੇਹੱਦ ਦਰਦਨਾਕ, ''ਆਪ'' ਸਰਕਾਰ ''ਚ ਭ੍ਰਿਸ਼ਟਾਚਾਰ ਸਿਖਰਾਂ ''ਤੇ : ਚੁੱਘ

Saturday, Mar 21, 2026 - 04:05 PM (IST)

ਗਗਨਦੀਪ ਰੰਧਾਵਾ ਦੀ ਖ਼ੁਦਕੁਸ਼ੀ ਬੇਹੱਦ ਦਰਦਨਾਕ, ''ਆਪ'' ਸਰਕਾਰ ''ਚ ਭ੍ਰਿਸ਼ਟਾਚਾਰ ਸਿਖਰਾਂ ''ਤੇ : ਚੁੱਘ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਘਟਨਾ ਨੇ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ 'ਤੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਜਪਾ ਨੇ ਵੀ ਭਗਵੰਤ ਮਾਨ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਤਰੁਣ ਚੁੱਘ ਨੇ ਕਿਹਾ ਕਿ ਗਗਨਦੀਪ ਸਿੰਘ ਨੂੰ ਉਨ੍ਹਾਂ ਦੀ ਈਮਾਨਦਾਰੀ ਦੀ ਸਜ਼ਾ ਮਿਲੀ ਹੈ। ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ 'ਤੇ ਨਾਜਾਇਜ਼ ਕਮਿਸ਼ਨ ਲਈ ਦਬਾਅ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਨੂੰ ਮੰਤਰੀ ਦੇ ਘਰ ਬੁਲਾ ਕੇ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਤੋਂ ਜ਼ਬਰਦਸਤੀ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੀ ਗੱਲ ਕਬੂਲ ਕਰਵਾਉਣ ਲਈ ਇਕ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼ ਖ਼ੁਲਾਸਾ

ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ ਅਤੇ ਈਮਾਨਦਾਰ ਅਧਿਕਾਰੀਆਂ ਦੀ ਬਲੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਦੀ ਤੁਰੰਤ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਮੰਗ ਵੀ ਜ਼ੋਰ-ਸ਼ੋਰ ਨਾਲ ਉਠਾਈ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਹਰ ਹਾਲ ਵਿਚ ਜਵਾਬਦੇਹ ਠਹਿਰਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News