ਗਲਵਾਨ ਘਾਟੀ ਦੇ ਸ਼ਹੀਦ ਗੁਰਤੇਜ ਸਿੰਘ ’ਤੇ ਬਣੇਗੀ ਹਿੰਦੀ ਫਿਲਮ

Tuesday, Feb 16, 2021 - 06:37 PM (IST)

ਗਲਵਾਨ ਘਾਟੀ ਦੇ ਸ਼ਹੀਦ ਗੁਰਤੇਜ ਸਿੰਘ ’ਤੇ ਬਣੇਗੀ ਹਿੰਦੀ ਫਿਲਮ

ਬੁਢਲਾਡਾ (ਬਾਂਸਲ): ਭਾਰਤ ਤੇ ਚੀਨੀ ਫੌਜੀਆਂ ਵਿਚਾਲੇ ਹੋਏ 15 ਜੂਨ 2020 ਨੂੰ ਸਰਹੱਦੀ ਮੁਕਾਬਲੇ ਦੌਰਾਨ ਭਾਰਤ ਦੇ ਸ਼ਹੀਦ ਹੋਏ 20 ਜਵਾਨਾਂ ’ਚ ਸ਼ਾਮਲ ਜ਼ਿਲ੍ਹਾ ਮਾਨਸਾ ਦੇ ਹਲਕਾ ਬੁਢਲਾਡਾ ਦੇ ਹਰਿਆਣਾ ਸਰਹੱਦ ਨਾਲ ਲਗਦੇ ਪਿੰਡ ਬੀਰੇਵਾਲ ਡੋਗਰਾ ਦੇ ਸ਼ਹੀਦ ਗੁਰਤੇਜ ਸਿੰਘ  ਦੇ ਜੀਵਨ ਅਤੇ ਬਹਾਦਰੀ ਨੂੰ ਦਰਸਾਉਦੀਂ ਇੱਕ ਵੱਡੇ ਬਜਟ ਦੀ ਹਿੰਦੀ ਫਿਲਮ ਬਣਨ ਜਾ ਰਹੀ ਹੈ। ਜਿਸ ਵਿੱਚ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਐਕਟਰ ਅਤੇ ਕਲਾਕਾਰਾਂ ਤੇ ਭਾਗ ਲੈਣ ਬਾਰੇ  ਦੱਸਿਆ ਜਾ ਰਿਹਾ ਹੈ ਅਤੇ ਇਹ ਫਿਲਮ 15 ਮਹੀਨਿਆਂ ਵਿੱਚ ਤਿਆਰ ਕਰਕੇ ਰਿਲੀਜ਼ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਮੁੜ ਵਿਵਾਦਾਂ 'ਚ ਰਾਜਾ ਵੜਿੰਗ, ਹੁਣ ਦਰਜੀ ਨੂੰ ਗਾਲ੍ਹਾਂ ਕੱਢਦੇ ਦੀ ਆਡੀਓ ਹੋਈ ਵਾਇਰਲ

ਇਸ ਸਬੰਧੀ ਬੁਢਲਾਡਾ ਵਿਖੇ ਸ਼ਹੀਦ ਦੇ ਪਿਤਾ ਵਿਰਸਾ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਅਤੇ ਫਿਲਮ ਦੇ ਪ੍ਰੋਡਿਊਸਰ ਦਰਮਿਆਨ ਐਗਰੀਮੈਂਟ ਸਾਇਨ ਹੋ ਗਿਆ। ਦੱਸਿਆ ਜਾ ਰਿਹਾ ਹੈ।ਇਸ ਫਿਲਮ ਸਬੰਧੀ ਬੇਸ਼ੱਕ ਕੋਈ ਅਧਿਕਾਰਤ ਸੂਚਨਾ ਨਹੀਂ ਮਿਲ ਸਕੀ ਪਰ ਕੁਝ ਕੁ ਮਿਲੀ ਜਾਣਕਾਰੀ ਅਨੁਸਾਰ ਕਿਸੇ ਨਾਮੀ ਐਕਟਰਸ ਭਾਗਿਆ ਸ਼੍ਰੀ ਦੇ ਪੁੱਤਰ ਨੂੰ ਗੁਰਤੇਜ ਸਿੰਘ ਦਾ ਕਿਰਦਾਰ ਦਿੱਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 26 ਜਨਵਰੀ ਨੂੰ ਭਾਰਤ ਸਰਕਾਰ ਵੱਲੋਂ ਇਸ ਸ਼ਹੀਦ ਨੂੰ ਵੀਰ ਚੱਕਰ ਦੇਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ । ਇਸ ਮੌਕੇ ਤੇ ਐਡਵੋਕੇਟ ਅਮਰਿੰਦਰ ਸਿੰਘ ਚਹਿਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਸੜਕ ਹਾਦਸੇ ’ਚ ਇੱਕ ਭਰਾ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ


author

Shyna

Content Editor

Related News