ਗਲਵਾਨ ਘਾਟੀ ਦੇ ਸ਼ਹੀਦ ਸਤਨਾਮ ਸਿੰਘ ਦੀ ਪਹਿਲੀ ਬਰਸੀ ’ਤੇ ਭਾਵੁਕ ਹੋਈ ਪਤਨੀ ਅਤੇ ਭਰਾ ਨੇ ਆਖੀਆਂ ਇਹ ਗੱਲਾਂ

Wednesday, Jun 16, 2021 - 03:06 PM (IST)

ਗਲਵਾਨ ਘਾਟੀ ਦੇ ਸ਼ਹੀਦ ਸਤਨਾਮ ਸਿੰਘ ਦੀ ਪਹਿਲੀ ਬਰਸੀ ’ਤੇ ਭਾਵੁਕ ਹੋਈ ਪਤਨੀ ਅਤੇ ਭਰਾ ਨੇ ਆਖੀਆਂ ਇਹ ਗੱਲਾਂ

ਗੁਰਦਾਸਪੁਰ (ਗੁਰਪ੍ਰੀਤ) - ਭਾਰਤ-ਚੀਨ ਸਰਹੱਦ 'ਤੇ ਪਿਛਲੇ ਇਕ ਸਾਲ ਪਹਿਲਾ ਹੋਈ ਹਿੰਸਕ ਝੜਪ ’ਚ 20 ਭਾਰਤੀ ਫੌਜ ਦੇ ਜਵਾਨ ਸ਼ਹੀਦ ਹੋਏ ਸਨ। ਸ਼ਹੀਦ ਹੋਏ ਉਨ੍ਹਾਂ ਜਵਾਨਾਂ ’ਚੋਂ 5 ਪੰਜਾਬ ਸੂਬੇ ਨਾਲ ਸਬੰਧਿਤ ਸਨ, ਜਿਨ੍ਹਾਂ ’ਚੋਂ ਇਕ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪਿੰਡ ਭੋਜਰਾਜ ਦੇ ਵਸਨੀਕ ਨਾਇਬ ਸੂਬੇਦਾਰ ਸਤਨਾਮ ਸਿੰਘ ਸ਼ਹੀਦ ਹੋਇਆ ਸੀ। ਅੱਜ ਉਸ ਹਿੰਸਕ ਝੜਪ ਨੂੰ ਇਕ ਸਾਲ ਪੂਰਾ ਹੋ ਚੁੱਕਾ ਹੈ, ਜਿਸ ਦੀ ਪਹਿਲੀ ਬਰਸੀ ’ਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼ਹੀਦ ਸਤਨਾਮ ਸਿੰਘ ਦੀ ਯਾਦ ’ਚ ਬਣੇ ਯਾਦਗਾਰੀ ਗੇਟ ਦਾ ਉਦਘਾਟਨ ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਉਦੇਵੀਰ ਸਿੰਘ ਰੰਧਾਵਾ ਅਤੇ ਸ਼ਹੀਦ ਦੇ ਪਰਿਵਾਰ ਵਲੋਂ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)

PunjabKesari

ਸ਼ਹੀਦ ਸਤਨਾਮ ਸਿੰਘ ਦੀ ਪਤਨੀ ਜਸਵਿੰਦਰ ਕੌਰ ਅਤੇ ਭਰਾ ਸੂਬੇਦਾਰ ਸੁਖਚੈਨ ਸਿੰਘ ਨੇ ਭਾਵੁਕ ਹੋ ਕੇ ਸ਼ਹੀਦ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸਤਨਾਮ ਸਿੰਘ ਦੇਸ਼ ਦੀ ਰਾਖੀ ਕਰਦਾ, ਦੁਸ਼ਮਣਾਂ ਨਾਲ ਲੜਦਾ ਹੋਇਆ ਸ਼ਹੀਦ ਹੋਇਆ ਹੈ। ਸ਼ਹੀਦ ਦੀ ਪਤਨੀ ਨੇ ਕਿਹਾ ਕਿ ਇਹ ਵੀ ਸੱਚ ਹੈ ਕਿ ਸਤਨਾਮ ਦੇ ਜਾਣ ਦਾ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬ ਸਰਕਾਰ ਵਲੋਂ ਜੋ ਉਨ੍ਹਾਂ ਵਲੋਂ ਮੰਗ ਕੀਤੀ ਸੀ, ਉਸ ਨੂੰ ਪੂਰਾ ਕੀਤਾ ਜਾ ਚੁੱਕਾ ਹੈ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ

PunjabKesari

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਸਤਨਾਮ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਪਿੰਡ ’ਚ ਇਕ ਯਾਦਗਾਰੀ ਗੇਟ ਵੀ ਬਣਾਇਆ ਜਾ ਰਿਹਾ ਹੈ, ਜਿਸ ਦੀ ਉਸਾਰੀ ਦਾ ਕੰਮ ਚਲ ਰਿਹਾ ਹੈ। ਇਸ ਤੋਂ ਇਲਾਵਾ 25 ਲੱਖ ਦੀ ਗ੍ਰਾਂਟ ਨਾਲ ਯਾਦਗਾਰੀ ਸਟੇਡੀਅਮ ਵੀ ਬਣਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

PunjabKesari

ਸ਼ਹੀਦ ਸਤਨਾਮ ਸਿੰਘ ਦਾ ਭਰਾ ਜੋ ਖੁਦ ਫੌਜ ’ਚ ਨੌਕਰੀ ਕਰਦਾ ਹੈ, ਸੂਬੇਦਾਰ ਸੁਖਚੈਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣੇ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਗੱਲ ਦਾ ਉਨ੍ਹਾਂ ਵੱਡਾ ਮਾਣ ਹੈ ਕਿ ਭਰਾ ਸਤਨਾਮ ਦੁਸ਼ਮਣਾਂ ਨਾਲ ਲੋਹਾ ਲੈਂਦਾ ਦੇਸ਼ ’ਤੇ ਕੁਰਬਾਨ ਹੋਇਆ ਅਤੇ ਅੱਜ ਉਸ ਦੀ ਸ਼ਹਾਦਤ ’ਤੇ ਪੂਰੇ ਦੇਸ਼ ਨੂੰ ਮਾਣ ਹੈ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਨੇ ਹੋਰ ਗਹਿਰਾ ਕੀਤਾ ਬਜ਼ੁਰਗਾਂ ਦਾ ਦਰਦ, ਬੱਚਿਆਂ ਦੇ ਫੋਨ ਦੀ 'ਉਡੀਕ' 'ਚ ਕੱਟ ਰਹੇ ਨੇ ਰਹਿੰਦੀ ਜ਼ਿੰਦਗੀ

PunjabKesari


author

rajwinder kaur

Content Editor

Related News