ਗਲਵਾਨ ਘਾਟੀ ਦੇ 5 ਸ਼ਹੀਦਾਂ ਦੇ ਜੱਦੀ ਪਿੰਡਾਂ ਦਾ 1.25 ਕਰੋੜ ਰੁਪਏ ਨਾਲ ਹੋਵੇਗਾ ਵਿਕਾਸ

03/27/2021 9:57:26 AM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) - ਗਲਵਾਨ ਘਾਟੀ ਵਿਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ 5 ਸ਼ਹੀਦਾਂ ਦੇ ਸਤਿਕਾਰ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ। ਸਾਬਕਾ ਸੈਨਿਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਹੈ ਕਿ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਿੰਡਾਂ ਦਾ ਵਿਕਾਸ ਕੀਤਾ ਜਾਵੇ।

ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ

ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਖ਼ੁਲਾਸਾ ਕੀਤਾ ਕਿ ਮੁੱਖ ਮੰਤਰੀ ਵਲੋਂ 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਿੰਡ ਸੀਲ (ਪਟਿਆਲਾ), 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਪਿੰਡ ਭੋਜਰਾਜ (ਗੁਰਦਾਸਪੁਰ), 3 ਪੰਜਾਬ ਦੇ ਵੀਰ ਚੱਕਰ ਐਵਾਰਡੀ ਸਿਪਾਹੀ ਗੁਰਤੇਜ ਸਿੰਘ ਦੇ ਪਿੰਡ ਬੀਰੇਵਾਲ ਡੋਗਰਾ (ਮਾਨਸਾ), 3 ਪੰਜਾਬ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਿੰਡ ਤੋਲੇਵਾਲ (ਸੰਗਰੂਰ) ਅਤੇ 58 ਇੰਜੀਨੀਅਰ ਰੈਜੀਮੈਂਟ ਦੇ ਲਾਂਸ ਨਾਇਕ ਸਲੀਮ ਖਾਨ ਦੇ ਪਿੰਡ ਮਰਦਾਂਹੇੜੀ (ਪਟਿਆਲਾ) ਦੇ ਵਿਕਾਸ ਲਈ 25-25 ਲੱਖ ਰੁਪਏ ਪ੍ਰਵਾਨ ਕੀਤੇ ਗਏ।

ਪੜ੍ਹੋ ਇਹ ਵੀ ਖਬਰ - ਸੁਖਪਾਲ ਖਹਿਰਾ ਦਾ ਕਾਂਗਰਸ ’ਚ ਮੁੜ ਸ਼ਾਮਲ ਹੋਣਾ ਤੈਅ, ਰਸਮੀ ਐਲਾਨ ਕਿਸੇ ਸਮੇਂ ਵੀ ਸੰਭਵ

ਇਨ੍ਹਾਂ 5 ਪਿੰਡਾਂ ਦੇ ਵਿਕਾਸ ਲਈ 1.25 ਕਰੋੜ ਰੁਪਏ ਮਨਜ਼ੂਰ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ, ਅੰਮ੍ਰਿਤਸਰ ਲਈ ਵੀ 18 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਰਹਿਣ-ਸਹਿਣ ਦੀ ਸਹੂਲਤ ਲਈ ਮਾਨਸਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੈਨਿਕ ਰੈਸਟ ਹਾਊਸਿਜ਼ ਦੀ ਉਸਾਰੀ ਲਈ 4 ਕਰੋੜ ਰੁਪਏ ਮਨਜ਼ੂਰ ਕੀਤੇ ਗਏ।

ਪੜ੍ਹੋ ਇਹ ਵੀ ਖਬਰ - ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ 8 ਕਰੋੜ ਦੀ ਲਾਗਤ ਨਾਲ ਸ੍ਰੀ ਦਰਬਾਰ ਸਾਹਿਬ ’ਚ ਲਗਵਾਏਗਾ ਸੋਲਰ ਸਿਸਟਮ

ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ ਆਸਿਫਵਾਲਾ ਵਿਖੇ ਵਾਰ ਮੈਮੋਰੀਅਲ ਦੇ ਨਵੀਨੀਕਰਨ ਅਤੇ ਵਿਕਟਰੀ ਟਾਵਰ ਦੀ ਉਸਾਰੀ ਲਈ 39.50 ਲੱਖ ਰੁਪਏ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਇਹ ਮੈਮੋਰੀਅਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਫਾਜ਼ਿਲਕਾ ਖੇਤਰ ਵਿੱਚ ਸ਼ਹਾਦਤ ਪਾਉਣ ਵਾਲੇ ਸੈਨਿਕਾਂ ਦੀ ਸੂਰਮ ਗਾਥਾ ਦੀ ਯਾਦ ਵਿਚ ਉਸਾਰਿਆ ਗਿਆ ਸੀ।

rajwinder kaur

This news is Content Editor rajwinder kaur