ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ 50 ਲੱਖ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

06/19/2020 1:43:45 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਭਾਰਤ ਅਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਨ੍ਹਾਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ ਹੁਣ 50 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਕਿਹਾ ਕਿ ਸ਼ਹੀਦ ਹੋਏ ਪੰਜਾਬ ਦੇ 4 ਫੌਜੀ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਕਮ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਅਸੀਂ ਆਪਣੇ ਬਹਾਦਰ ਸ਼ਹੀਦ ਫੌਜੀਆ ਦੇ ਪਰਿਵਾਰਾਂ ਲਈ ਜੋ ਵੀ ਕਰ ਸਕੀਏ, ਉਹ ਘੱਟ ਹੈ ਕਿਉਂਕਿ ਸਾਡੇ ਫੌਜੀਆਂ ਦੀ ਸ਼ਹਾਦਤ ਸਭ ਤੋਂ ਉੱਪਰ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਮਨਦੀਪ ਸਿੰਘ ਦੇ ਪਰਿਵਾਰਾਂ ਨੂੰ 12-10 ਲੱਖ ਰੁਪਏ ਅਤੇ ਸਿਪਾਹੀ ਗੁਰਜੇਤ ਸਿੰਘ ਅਤੇ ਗੁਰਬਿੰਦਰ ਸਿੰਘ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਤਾਲਾਬੰਦੀ ਦੌਰਾਨ ਵੀ ਪਸੀਨਾ ਵਹਾ ਰਹੀਆਂ ਵਿਦਿਆਰਥਣਾਂ, ਲਗਾਤਾਰ ਕਰ ਰਹੀਆਂ ਅਭਿਆਸ
ਸ਼ਹੀਦ ਹੋਏ 20 ਫੌਜੀ ਮੇਰੇ ਬੱਚਿਆਂ ਦੇ ਬਰਾਬਰ ਸਨ : ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਨਾਲ ਹੋਈ ਝੜਪ 'ਚ ਸ਼ਹੀਦ ਹੋਏ 20 ਭਾਰਤੀ ਫੌਜੀਆਂ ਨੂੰ ਉਹ ਆਪਣੇ ਬੱਚਿਆਂ ਵਾਂਗ ਮੰਨਦੇ ਹਨ। ਉਨ੍ਹਾਂ ਕਿਹਾ ਕਿ ਜੇ ਚੀਨ ਵਿਸ਼ਵ ਸ਼ਕਤੀ ਹੈ ਤਾਂ ਕੀ ਹੋਇਆ? 60 ਸਾਲਾਂ ਦੇ ਸਿਆਸੀ ਸਬੰਧਾਂ ਨੇ ਕੁਝ ਨਹੀਂ ਕੀਤਾ ਅਤੇ ਹੁਣ ਉਨ੍ਹਾਂ ਨੂੰ ਇਹ ਦੱਸਣ ਦਾ ਸਮਾਂ ਆ ਗਿਆ ਹੈ ਕਿ ਹੁਣ ਬਹੁਤ ਕੁਝ ਬਦਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਹਥਿਆਰਾਂ, ਪੱਥਰਾਂ ਜਾਂ ਲੋਹੇ ਦੀਆਂ ਰਾਡਾਂ ਨਾਲ ਹੋਣ ਵਾਲੇ ਕਿਸੇ ਵੀ ਹਮਲੇ ਦਾ ਜਵਾਬ ਦੇਣ 'ਚ ਪੂਰੀ ਤਰ੍ਹਾਂ ਸਮਰੱਥ ਹੈ।
ਇਹ ਵੀ ਪੜ੍ਹੋ : ਨਾਭਾ ਦੇ ਇਕ ਹੋਰ ਵਿਅਕਤੀ 'ਚ ਕੋਰੋਨਾ ਦੀ ਪੁਸ਼ਟੀ, ਘਰ 'ਚ ਕੀਤਾ ਇਕਾਂਤਵਾਸ
 


Babita

Content Editor

Related News