ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
Friday, Oct 02, 2026 - 10:08 AM (IST)
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਮੌਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਚਲਾਏ ਜਾ ਰਹੇ 'ਸੇਵਾ ਸੰਕਲਪ ਅਭਿਆਨ' ਦੇ ਅਧੀਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਾਂਧੀ ਜਯੰਤੀ ਮੌਕੇ ਸ਼ੁੱਕਰਵਾਰ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸਵੱਛਤਾ ਮੁਹਿੰਮ ਚਲਾਈ।

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਵੀ ਇਸ ਮੁਹਿੰਮ 'ਚ ਸ਼ਾਮਲ ਹੋਏ। ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਨੇੜੇ-ਤੇੜੇ ਦੇ ਖੇਤਰ 'ਚ ਸਫ਼ਾਈ ਕੀਤੀ ਅਤੇ ਸਵੱਛਤਾ ਦਾ ਸੰਦੇਸ਼ ਦਿੱਤਾ। ਪਾਰਟੀ ਸੂਤਰਾਂ ਅਨੁਸਾਰ, ਪੰਜਾਬ ਭਾਜਪਾ ਵਲੋਂ ਪੰਚਕੂਲਾ ਦੇ ਇਕ ਹੋਟਲ 'ਚ 2 ਦਿਨਾਂ ਸੰਗਠਨਾਤਮਕ ਬੈਠਕ ਆਯੋਜਿਤ ਕੀਤੀ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਸ਼ੁੱਕਰਵਾਰ ਸਵੇਰੇ ਹੋਟਲ ਦੇ ਨੇੜੇ-ਤੇੜੇ ਦੇ ਖੇਤਰਾਂ 'ਚ ਸਵੱਛਤਾ ਮੁਹਿੰਮ ਚਲਾਈ ਗਈ, ਜਿਸ 'ਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
