ਰਾਮਾਂ ਮੰਡੀ ਗਾਂਧੀ ਪਾਰਕ ’ਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ, ਸਿਰ ਵਾਲਾ ਹਿੱਸਾ ਨਾਲ ਲੈ ਗਏ
Saturday, Jul 16, 2022 - 06:26 PM (IST)
ਰਾਮਾਂ ਮੰਡੀ (ਪਰਮਜੀਤ) : ਸਥਾਨਕ ਸ਼ਹਿਰ ਦੇ ਬਾਗ ਰੋਡ ’ਤੇ ਨਗਰ ਕੌਂਸਲ ਰਾਮਾਂ ਵੱਲੋਂ ਬਣਾਏ ਗਾਂਧੀ ਪਬਲਿਕ ਪਾਰਕ ਵਿਚ ਬੀਤੀ ਰਾਤ ਸ਼ਰਾਰਤੀ ਵਿਅਕਤੀਆਂ ਨੇ ਪਾਰਕ ਵਿਚ ਲੱਗੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਪੱਥਰ ਦੀ ਮੂਰਤੀ ਦੀ ਭੰਨ-ਤੋੜ ਕਰਕੇ ਮੂਰਤੀ ਦਾ ਸਿਰ ਵੱਢ ਕੇ ਨਾਲ ਲੈ ਗਏ, ਜਿਸ ਨੂੰ ਲੈ ਕੇ ਮੰਡੀ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਮਿੱਤਲ ਨੇ ਨਗਰ ਕੌਂਸਲ ਵੱਲੋਂ ਸ਼ਰਾਰਤੀ ਅਨਸਰਾਂ ਦੀ ਭਾਲ ਕਰਨ ਅਤੇ ਉਨ੍ਹਾਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਦਰਖਾਸਤ ਰਾਮਾਂ ਪੁਲਸ ਨੂੰ ਦੇ ਦਿੱਤੀ ਹੈ। ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਅਤੇ ਪੈਸਟੀਸਾਈਡ ਐਸੋਸੀਏਸ਼ਨ ਦੇ ਸਰਪ੍ਰਸਤ ਕ੍ਰਿਸ਼ਨ ਲਾਲ ਭਾਗੀਵਾਂਦਰ ਨੇ ਗਾਂਧੀ ਪਾਰਕ ਵਿਖੇ ਲੱਗੀ ਮਹਾਤਮਾ ਗਾਂਧੀ ਦੀ ਮੂਰਤੀ ਸ਼ਰਾਰਤੀ ਅਨਸਰਾਂ ਦੁਆਰਾ ਤੋੜਨ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ
ਆੜ੍ਹਤੀਆ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਸ਼ਰਾਰਤੀ ਅਨਸਰਾਂ ਵੱਲੋਂ ਰਾਮਾਂ ਮੰਡੀ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ’ਤੇ ਪੰਜਾਬ ਸਰਕਾਰ ਅਤੇ ਪੁਲਸ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਭੰਨ-ਤੋੜ ਦੀ ਸੂਚਨਾ ਮਿਲਦੇ ਹੀ ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸ਼ਰਾਰਤੀ ਅਨਸਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ
ਰਾਮਾਂ ਪੁਲਸ ਨੇ ਦੱਸਿਆ ਕਿ ਪਾਰਕ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੌਂਸਲ ਰਾਮਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪਟਿਆਲਾ ਜੇਲ ਸੁਰਖੀਆਂ ’ਚ, ਪਹਿਲਾਂ ਮਜੀਠੀਆ, ਫਿਰ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਜੇਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।