ਜਲੰਧਰ: ਗਾਂਧੀ ਵਿਨੀਤਾ ਆਸ਼ਰਮ ’ਚ ਕੁੜੀਆਂ ਦਾ ਮੁੜ ਹੰਗਾਮਾ, ਪੁਲਸ ਨੂੰ ਪਈਆਂ ਭਾਜੜਾਂ

Friday, Mar 12, 2021 - 11:41 AM (IST)

ਜਲੰਧਰ: ਗਾਂਧੀ ਵਿਨੀਤਾ ਆਸ਼ਰਮ ’ਚ ਕੁੜੀਆਂ ਦਾ ਮੁੜ ਹੰਗਾਮਾ, ਪੁਲਸ ਨੂੰ ਪਈਆਂ ਭਾਜੜਾਂ

ਜਲੰਧਰ (ਸੁਧੀਰ)–ਸਥਾਨਕ ਕਪੂਰਥਲਾ ਰੋਡ ’ਤੇ ਸਥਿਤ ਗਾਂਧੀ ਵਿਨੀਤਾ ਆਸ਼ਰਮ ਵਿਚ ਉਸ ਸਮੇਂ ਭਾਜੜ ਮਚ ਗਈ, ਜਦੋਂ ਵੀਰਵਾਰ ਸ਼ਾਮ ਨੂੰ ਆਸ਼ਰਮ ਦੀਆਂ ਕੁਝ ਲੜਕੀਆਂ ਨੇ ਇਕ ਵਾਰ ਫਿਰ ਭੱਜਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਦੋਵਾਂ ਧਿਰਾਂ ਵਿਚ ਹੋਈ ਧੱਕਾ-ਮੁੱਕੀ ਦੌਰਾਨ ਆਸ਼ਰਮ ਦਾ ਕੈਂਚੀ ਗੇਟ ਵੀ ਟੁੱਟ ਗਿਆ। ਆਸ਼ਰਮ ਵਿਚ ਇਕ ਵਾਰ ਫਿਰ ਲੜਕੀਆਂ ਵੱਲੋਂ ਹੰਗਾਮਾ ਕਰਨ ਅਤੇ ਭੱਜਣ ਦੀ ਸੂਚਨਾ ਨਾਲ ਪੁਲਸ ਤੇ ਪ੍ਰਸ਼ਾਸਨ ਵਿਚ ਭਾਜੜ ਮਚ ਗਈ। ਆਸ਼ਰਮ ਦੇ ਸਟਾਫ ਨੇ ਘਟਨਾ ਸਬੰਧੀ ਸੂਚਨਾ ਪੁਲਸ ਨੂੰ ਦਿੱਤੀ। ਏ. ਸੀ. ਪੀ. ਸੈਂਟਰਲ ਹਰਸਿਮਰਤ ਸਿੰਘ ਸ਼ੇਤਰਾ, ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਭਾਰੀ ਮਹਿਲਾ ਅਤੇ ਪੁਰਸ਼ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ :  ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

PunjabKesari

ਇਸ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਆਸ਼ਰਮ ਅੰਦਰ ਨਹੀਂ ਜਾਣ ਦਿੱਤਾ ਗਿਆ। ਏ. ਸੀ. ਪੀ. ਸੈਂਟਰਲ ਹਰਸਿਮਰਤ ਸਿੰਘ ਸ਼ੇਤਰਾ ਨੇ ਦੱਸਿਆ ਕਿ ਵੀਰਵਾਰ ਸ਼ਾਮੀਂ ਲਗਭਗ ਪੌਣੇ 7 ਵਜੇ ਆਸ਼ਰਮ ਦੇ ਸਟਾਫ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਆਸ਼ਰਮ ਵਿਚੋਂ ਕੁਝ ਲੜਕੀਆਂ ਭੱਜਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਗੱਲ ਨੂੰ ਲੈ ਕੇ ਆਸ਼ਰਮ ਵਿਚ ਹੰਗਾਮਾ ਮਚਿਆ ਹੋਇਆ ਹੈ। ਏ. ਸੀ. ਪੀ. ਸ਼ੇਤਰਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਆਸ਼ਰਮ ਵਿਚ ਕੁਝ ਲੜਕੀਆਂ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ, ਜਿਹੜੀਆਂ ਆਪਣੇ ਘਰ ਵਾਪਸ ਜਾਣਾ ਚਾਹੁੰਦੀਆਂ ਹਨ। 

ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ

PunjabKesari

ਉਨ੍ਹਾਂ ਦੱਸਿਆ ਕਿ ਆਸ਼ਰਮ ਵਿਚ ਹੋਏ ਹੰਗਾਮੇ ਅਤੇ ਕੈਂਚੀ ਗੇਟ ਟੁੱਟਣ ਸਬੰਧੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਗਾਂਧੀ ਵਿਨੀਤਾ ਆਸ਼ਰਮ ਵਿਚੋਂ 40 ਕੁੜੀਆਂ ਫ਼ਰਾਰ ਹੋ ਗਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ ਸਨ, ਜਿਸ ਤੋਂ ਕੁਝ ਦੇਰ ਬਾਅਦ ਪੁਲਸ ਨੇ ਕਪੂਰਥਲਾ ਚੌਕ ਨੇੜੇ ਸਥਿਤ ਇਕ ਮਾਲ ਨੇੜਿਓਂ ਕੁਝ ਕੁੜੀਆਂ ਨੂੰ ਬਰਾਮਦ ਕਰ ਲਿਆ ਸੀ। ਇਸ ਤੋਂ ਇਲਾਵਾ ਕੁਝ ਲੜਕੀਆਂ ਨੂੰ ਦੇਰ ਸ਼ਾਮ ਫਗਵਾੜਾ ਨੇੜਿਓਂ ਟਰੇਨ ਵਿਚੋਂ ਬਰਾਮਦ ਕਰਕੇ ਆਸ਼ਰਮ ਭੇਜਿਆ ਗਿਆ ਸੀ। ਲੜਕੀਆਂ ਨੇ ਆਸ਼ਰਮ ਦੇ ਪ੍ਰਬੰਧਕਾਂ ’ਤੇ ਗੰਭੀਰ ਦੋਸ਼ ਲਾਏ ਸਨ ਅਤੇ ਪੁਲਸ ਦੇ ਭਰੋਸੇ ਤੋਂ ਬਾਅਦ ਇਹ ਸਾਰਾ ਮਾਮਲਾ ਸ਼ਾਂਤ ਹੋਇਆ ਸੀ।

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮੌਕੇ ਮੰਦਿਰਾਂ ’ਚ ਲੱਗੀਆਂ ਰੌਣਕਾਂ, ‘ਬਮ-ਬਮ ਭੋਲੇ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ (ਵੀਡੀਓ)

ਏ. ਸੀ. ਪੀ. ਸੈਂਟਰਲ ਸ਼ੇਤਰਾ ਨੇ ਦੱਸਿਆ ਕਿ ਫਿਲਹਾਲ ਪੁਲਸ ਜਾਂਚ ਵਿਚ ਕੋਈ ਲੜਕੀ ਆਸ਼ਰਮ ਵਿਚੋਂ ਨਹੀਂ ਭੱਜੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਸਬੰਧੀ ਡੀ. ਸੀ. ਘਨਸ਼ਾਮ ਥੋਰੀ ਨੇ ਪਹਿਲਾਂ ਹੀ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਇਸ ਘਟਨਾ ਸਬੰਧੀ ਆਸ਼ਰਮ ਦੇ ਸਟਾਫ ਨੇ ਉਨ੍ਹਾਂ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ। ਲਿਖਤੀ ਸ਼ਿਕਾਇਤ ਮਿਲਣ ’ਤੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ: ਪਿਓ-ਪੁੱਤ ਦੀ ਘਟੀਆ ਕਰਤੂਤ, ਸ਼ਰੇਆਮ ਨਾਬਾਲਗ ਕੁੜੀਆਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
 


author

shivani attri

Content Editor

Related News