ਝਾਰਖੰਡ ਤੋਂ ਅਫੀਮ ਦੀ ਖੇਪ ਲਿਆ ਕੇ ਪੰਜਾਬ ’ਚ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 2 ਮੈਂਬਰ ਕੀਤੇ ਕਾਬੂ

Tuesday, Aug 27, 2024 - 05:47 AM (IST)

ਝਾਰਖੰਡ ਤੋਂ ਅਫੀਮ ਦੀ ਖੇਪ ਲਿਆ ਕੇ ਪੰਜਾਬ ’ਚ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 2 ਮੈਂਬਰ ਕੀਤੇ ਕਾਬੂ

ਜਲੰਧਰ (ਸੁਧੀਰ) : ਕਮਿਸ਼ਨਰੇਟ ਪੁਲਸ ਨੇ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਏ. ਡੀ. ਸੀ. ਪੀ. ਸਿਟੀ-1 ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਕਾਬੂ ਗਿਰੋਹ ਦੇ ਮੈਂਬਰਾਂ ਤੋਂ ਪੁਲਸ ਨੇ 10.5 ਕਿੱਲੋ ਅਫੀਮ, 4 ਲੱਖ ਦੀ ਡਰੱਗ ਮਨੀ ਅਤੇ 2 ਗੱਡੀਆਂ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਕੋਹਾ ਫਾਟਕ ਵੱਲ ਕੋਈ ਨਸ਼ਾ ਸਮੱਗਲਰ ਨਸ਼ੇ ਦੀ ਸਪਲਾਈ ਦੇਣ ਦੀ ਫਿਰਾਕ ਵਿਚ ਆ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਨੇ ਪਟਵਾਰੀ ਢਾਬੇ ਤੋਂ ਕੈਂਟ ਰੋਡ ’ਤੇ ਟ੍ਰੈਪ ਲਾਇਆ। ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਕਾਰ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਕਾਰ ਵਿਚੋਂ ਪੁਲਸ ਨੂੰ ਲਗਭਗ 3.5 ਕਿੱਲੋ ਅਫੀਮ ਬਰਾਮਦ ਹੋਈ। ਉਨ੍ਹਾਂ ਕਾਰ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ : ਖ਼ੁਸ਼ਖਬਰੀ, ਸ਼ਰਧਾਲੂਆਂ ਲਈ ਮੁੜ ਖੁੱਲ੍ਹਿਆ ਕੇਦਾਰਨਾਥ ਧਾਮ ਪੈਦਲ ਮਾਰਗ, 26 ਦਿਨ ਪਹਿਲਾਂ ਕੀਤਾ ਗਿਆ ਸੀ ਬੰਦ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਕਾਬੂ ਮੁਲਜ਼ਮ ਅਤੇ ਉਸਦੇ ਸਾਥੀ ਮਾਨ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਲਗਭਗ 7 ਕਿੱਲੋ ਅਫੀਮ, 4 ਲੱਖ ਦੀ ਡਰੱਗ ਮਨੀ ਅਤੇ ਇਕ ਗੱਡੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਕਾਬੂ ਮੁਲਜ਼ਮ ਝਾਰਖੰਡ ਤੋਂ ਅਫੀਮ ਦੀ ਖੇਪ ਲਿਆ ਕੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੇਚਦੇ ਸਨ।

ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਕਿ ਕਾਬੂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ। ਫਿਲਹਾਲ ਪੁਲਸ ਕਾਬੂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 

 


 


author

Sandeep Kumar

Content Editor

Related News