ਗੰਗ ਕੈਨਾਲ ’ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, 2 ਬੱਚਿਆਂ ਦੀ ਮਾਂ ਸੀ ਪ੍ਰੇਮਿਕਾ

Thursday, Mar 25, 2021 - 06:54 PM (IST)

ਗੰਗ ਕੈਨਾਲ ’ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, 2 ਬੱਚਿਆਂ ਦੀ ਮਾਂ ਸੀ ਪ੍ਰੇਮਿਕਾ

ਜਲਾਲਾਬਾਦ (ਨਿਖੰਜ,ਜਤਿੰਦਰ): ਥਾਣਾ ਵੈਰੋਂ ਕਾ ਦੇ ਅਧੀਨ ਪੈਂਦੇ ਪਿੰਡ ਚੱਕ ਬਲੋਚਾ ਮਹਾਲਮ ਦੀ ਇੱਕ ਵਿਆਹੁਤਾ ਜਨਾਨੀ ਤੇ ਨੌਜਵਾਨ ਦੀ ਬੀਤੀ ਦੇਰ ਸ਼ਾਮ ਨੂੰ ਪਿੰਡ ਚੱਕ ਸੁਹੇਲੇ ਵਾਲਾ ਦੇ ਕੋਲੋਂ ਲੰਘਦੀ ਗੰਗ ਕੈਨਾਲ ਨਹਿਰ ’ਚੋਂ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਥਾਣਾ ਵੈਰੋਂ ਕਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਦੋਵਾਂ ਲਾਸ਼ਾਂ ਨੂੰ ਨਹਿਰ ਤੋਂ ਬਾਹਰ ਕਢਵਾਇਆ ਤਾਂ ਦੋਵਾਂ ਦੇ ਹੱਥ ਚੁੰਨੀ ਦੇ ਨਾਲ ਚੰਗੀ ਤਰ੍ਹਾਂ ਬੰਨ੍ਹੇ ਹੋਏ ਸਨ। ਮ੍ਰਿਤਕਾਂ ਦੀ ਪਛਾਣ ਪਰਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਉਮਰ 22 ਸਾਲ ਕਰੀਬ ਅਤੇ ਜਨਾਨੀ ਕ੍ਰਿਸ਼ਨਾ ਰਾਣੀ ਪਤਨੀ ਸੁੱਚਾ ਸਿੰਘ ਉਮਰ 28 ਸਾਲ ਵਾਸੀ ਆਨ ਚੱਕ ਬਲੋਚਾ ਮਹਾਲਮ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ: ਭਾਜਪਾ ਕਾਰਕੁਨਾਂ ਨੂੰ ਸੰਬੋਧਨ ਕਰਨ ਪਹੁੰਚੇ ਸੁਰਜੀਤ ਜਿਆਣੀ ਦਾ ਕਿਸਾਨਾਂ ਵਲੋਂ ਵਿਰੋਧ

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ ਕੁਆਰਾ ਤੇ ਮ੍ਰਿਤਕ ਜਨਾਨੀ ਦੇ 2 ਛੋਟੇ ਬੱਚੇ ਹਨ।ਇਸ ਮਾਮਲੇ ਸਬੰਧੀ ਜਦੋਂ ਥਾਣਾ ਵੈਰੋਂ ਕਾ ਮੁਖੀ ਵਜ਼ੀਰ ਚੰਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 4/5 ਦਿਨ ਪਹਿਲਾਂ ਪਿੰਡ ਮਹਾਲਮ ਦੇ ਵਾਸੀ ਸੁੱਚਾ ਸਿੰਘ ਨੇ ਥਾਣਾ ਵੈਰੋਂ ਕਾ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਤੇ ਪਰਵਿੰਦਰ ਸਿੰਘ ਦੇ ਆਪਸ ’ਚ ਨਾਜਾਇਜ਼ ਸਬੰਧ ਹਨ ਅਤੇ ਜਿਸ ਨੂੰ ਉਕਤ ਨੌਜਵਾਨ ਵਰਗ਼ਲਾ ਕੇ ਲੈ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕ ਜਨਾਨੀ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਮੁੰਡੇ ਦੀ ਨੰਬਰਾਂ ਦੀ  ਕਾਲ ਲੋਕੇਸ਼ਨ ਲਗਾ ਕੇ ਪੁਲਸ ਦੇ ਵੱਲੋਂ ਭਾਲ ਕੀਤੀ ਜਾ ਰਹੀ ਤਾਂ ਉਸ ਦਾ ਫ਼ੋਨ ਬੰਦ ਆ ਰਿਹਾ ਸੀ।

PunjabKesari

ਇਹ ਵੀ ਪੜ੍ਹੋ:  ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਜਾ ਰਹੀ ਬੱਸ ਸੇਮ ਨਾਲੇ ’ਚ ਡਿੱਗੀ, 15 ਵਿਅਕਤੀ ਜ਼ਖ਼ਮੀ

ਥਾਣਾ ਮੁਖੀ ਵਜ਼ੀਰ ਚੰਦ ਨੇ ਅੱਗੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਵੈਰੋਂ ਕਾ ਵਿਖੇ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਪਿੰਡ ਚੱਕ ਸੁਹੇਲੇ ਵਾਲਾ ਦੇ ਕੋਲੋਂ  ਲੰਘਦੀ ਗੰਗ ਕੈਨਾਲ ’ਚ ਇੱਕ ਨੌਜਵਾਨ ਤੇ ਜਨਾਨੀ ਦੀ ਲਾਸ਼ ਤੈਰ ਰਹੀ ਹੈ। ਜਾਣਕਾਰੀ ਮਿਲਣ ਦੇ ਸਾਰ ਪੁਲਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਬਾਹਰ ਕਢਵਾਇਆ ਅਤੇ ਸ਼ਨਾਖ਼ਤ ਕਰਵਾਈ ਤਾਂ ਦੋਵਾਂ ਦੀ ਪਛਾਣ ਮ੍ਰਿਤਕ ਪਰਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਕ੍ਰਿਸ਼ਨਾ ਰਾਣੀ ਪਤਨੀ ਸੁੱਚਾ ਸਿੰਘ ਵਾਸੀ ਆਨ ਚੱਕ ਬਲੋਚਾ ਮਹਾਲਮ  ਦੇ ਰੂਪ ’ਚ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਜਨਾਨੀ ਦੇ ਪਤੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ਾਂ ਦਾ ਪੋਸਟ-ਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ-ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ:  ਦੁਖਦਾਇਕ ਖ਼ਬਰ: ਦਿੱਲੀ ਧਰਨੇ ਤੋਂ ਪਰਤਦਿਆਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ


author

Shyna

Content Editor

Related News