ਨਜਾਇਜ਼ ਹਥਿਆਰਾਂ ਦੇ ਧੰਦੇ ''ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, ਹਥਿਆਰ ਸਣੇ ਇੱਕ ਗ੍ਰਿਫ਼ਤਾਰ

02/16/2024 10:19:13 PM

ਜਲੰਧਰ (ਮਹੇਸ਼) : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਗੈਰ-ਕਾਨੂੰਨੀ ਹਥਿਆਰਾਂ ਦੇ ਧੰਦੇ ਵਿਚ ਸ਼ਾਮਲ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿਚ ਹਥਿਆਰਾਂ ਦਾ ਗੈਰ-ਕਾਨੂੰਨੀ ਧੰਦਾ ਕਰਨ ਵਾਲਾ ਗਿਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਲੀਡ ਦੇ ਆਧਾਰ 'ਤੇ ਪੁਲਸ ਨੇ ਸ਼ਹਿਰ ਦੇ ਮਿਲਾਪ ਚੌਂਕ ਨੇੜੇ ਜਾਲ ਵਿਛਾਇਆ। ਸਵਪਨ ਸ਼ਰਮਾ ਨੇ ਦੱਸਿਆ ਕਿ ਲੀਡ ਨੇ ਅੱਗੇ ਦੱਸਿਆ ਕਿ ਹਥਿਆਰਾਂ ਦੀ ਡਲਿਵਰੀ ਹਿੰਦ ਸਮਾਚਾਰ ਗਰਾਊਂਡ ਨੇੜੇ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ - ਜੱਜ ਬਣ ਗੁਰਮੀਤ ਕੌਰ ਨੇ ਲੋਹੀਆਂ ਦੇ ਮੰਡੀ ਚੋਹਲੀਆਂ ਦਾ ਨਾਮ ਕੀਤਾ ਰੌਸ਼ਨ, ਲੱਗਿਆ ਵਧਾਈਆਂ ਦਾ ਤਾਂਤਾ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਬਲਜਿੰਦਰ ਸਿੰਘ ਉਰਫ ਮਾਈਕਲ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਉੱਗੀ ਨਕੋਦਰ ਜਲੰਧਰ ਨੂੰ ਟਰੇਸ ਕੀਤਾ ਜੋ ਕਿ ਗਰਾਊਂਡ ਨੇੜੇ ਖੜ੍ਹਾ ਸੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਹਿੰਦ ਸਮਾਚਾਰ ਗਰਾਊਂਡ ਨੇੜੇ ਖਾਲੀ ਪਲਾਟ ਦੇ ਸਾਹਮਣੇ ਨਾਜਾਇਜ਼ ਹਥਿਆਰ ਅਤੇ ਕਾਰਤੂਸ ਵੇਚਣ ਲਈ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਹਿੰਦ ਸਮਾਚਾਰ ਨੇੜੇ ਖਾਲੀ ਪਲਾਟ ਕੋਲ ਛਾਪਾ ਮਾਰ ਕੇ ਬਲਜਿੰਦਰ ਨੂੰ ਕਾਬੂ ਕਰ ਲਿਆ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਨੇ ਬਲਜਿੰਦਰ ਕੋਲੋਂ 315 ਬੋਰ ਦਾ ਇੱਕ ਦੇਸੀ ਕੱਟਾ ਸਮੇਤ ਇੱਕ ਕਾਰਤੂਸ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 3 ਜਲੰਧਰ ਵਿਖੇ ਐਫਆਈਆਰ 16 ਮਿਤੀ 14-02-2024 ਅਧੀਨ 25-54-59 ਅਸਲਾ ਐਕਟ ਦਰਜ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਅਜੇ ਤੱਕ ਮੁਲਜ਼ਮ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati