ਰੇਲ ਗੱਡੀਆਂ ’ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਸਰਗਣਾ ਕਾਬੂ, ਆਈਫੋਨ ਤੇ ਨਕਦੀ ਬਰਾਮਦ

Monday, Jun 16, 2025 - 09:24 AM (IST)

ਰੇਲ ਗੱਡੀਆਂ ’ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਸਰਗਣਾ ਕਾਬੂ, ਆਈਫੋਨ ਤੇ ਨਕਦੀ ਬਰਾਮਦ

ਲੁਧਿਆਣਾ (ਗੌਤਮ) : ਥਾਣਾ ਜੀ. ਆਰ. ਪੀ. ਦੀ ਟੀਮ ਨੇ ਰੇਲ ਗੱਡੀਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦੇ ਸਰਗਣਾ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਤੋਂ ਵਾਰਦਾਤ ਦੌਰਾਨ ਚੋਰੀ ਕੀਤੇ ਆਈਫੋਨ 16-ਪ੍ਰੋ ਅਤੇ 1 ਲੱਖ 20 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਬਾਰਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਹਿਸਾਰ ਦੇ ਰਹਿਣ ਵਾਲੇ ਬਲਵੀਰ ਸਿੰਘ ਦੇ ਰੂਪ ’ਚ ਕੀਤੀ ਹੈ। ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ’ਚ ਪਹਿਲਾਂ 3 ਮੁਲਜ਼ਮਾਂ ਜ਼ਿਲਾ ਹਿਸਾਰ ਦੇ ਰਹਿਣ ਵਾਲੇ ਰਵੀ ਕੁਮਾਰ, ਜਤਿੰਦਰ ਪੁੱਤਰ ਪ੍ਰਿਥਵੀ ਸਿੰਘ ਅਤੇ ਜਤਿੰਦਰ ਪੁੱਤਰ ਸਵ. ਬਲਵੀਰ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਮੁਲਜ਼ਮਾਂ ਨੂੰ ਪੁਲਸ ਨੇ ਰਿਮਾਂਡ ’ਤੇ ਲੈ ਕੇ ਪੁਛਗਿੱਛ ਕੀਤੀ ਗਈ। ਉਨ੍ਹਾਂ ਸਰਗਣਾ ਬਾਰੇ ਦੱਸਿਆ ਸੀ, ਜਿਸ ਨੂੰ ਕਾਬੂ ਕਰ ਕੇ ਉਸ ਦੀ ਨਿਸ਼ਾਨਦੇਹੀ ’ਤੇ ਉਸ ਦੇ ਪਿੰਡ ਨੇੜੇ ਸਥਿਤ ਬੰਦ ਪਏ ਹੋਟਲ ਤੋਂ ਸਾਮਾਨ ਬਰਾਮਦ ਕੀਤਾ ਗਿਆ। ਮੁਲਜ਼ਮਾਂ ਖਿਲਾਫ ਲੁਧਿਆਣਾ ਵਾਸੀ ਅਪਰਣਾ ਝਾਅ ਦੇ ਬਿਆਨ ’ਤੇ ਮਾਮਲਾ ਦਰਜ ਕੀਤਾ ਸੀ। ਮੁਲਜ਼ਮਾਂ ਨੇ ਉਸ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ, ਜਦੋਂ ਉਹ ਆਪਣੇ ਪੁੱਤਰ ਦੇ ਵਿਆਹ ਕਰਨ ਤੋਂ ਬਾਅਦ ਪਰਿਵਾਰ ਸਮੇਤ ਵਾਪਸ ਆ ਰਹੀ ਸੀ ਤਾਂ ਮੁਲਜ਼ਮਾਂ ਨੇ ਧੱਕਾ-ਮੁੱਕੀ ਕਰ ਉਸ ਦੇ ਅਟੈਚੀਆਂ ਤੋਂ ਸਾਮਾਨ ਚੋਰੀ ਕਰ ਲਿਆ ਸੀ। ਮੁਲਜ਼ਮਾਂ ਤੋਂ ਹੋਰ ਚੋਰੀ ਦੇ ਮਾਮਲਿਆਂ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News