ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
Saturday, Jun 20, 2026 - 11:47 AM (IST)
ਜਲੰਧਰ (ਸੋਨੂੰ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਜ਼ਬਰਦਸਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ 'ਚ ਸ਼ਾਮਲ ਸਨ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 3 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ੀ ਆਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਜਲੰਧਰ ਅਤੇ ਐੱਸ. ਬੀ. ਐੱਸ. ਨਗਰ ਜ਼ਿਲ੍ਹਿਆਂ 'ਚ ਕਈ ਗੋਲੀਬਾਰੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਰਚਣ ਅਤੇ ਉਨ੍ਹਾਂ ਨੂੰ ਅੰਜਾਮ ਦੇਣ 'ਚ ਸ਼ਾਮਲ ਸਨ। ਇਨ੍ਹਾਂ ਹੈਂਡਲਰਾਂ ਨੇ ਇੰਟਰਨੈੱਟ ਕਾਲਿੰਗ ਅਤੇ ਸੋਸ਼ਲ ਮੀਡੀਆ ਐਪਸ ਰਾਹੀਂ ਨਿਸ਼ਾਨਾ ਅਤੇ ਫੰਡਿੰਗ ਪ੍ਰਦਾਨ ਕੀਤੀ।

ਥਾਣਾ ਭਾਰਗੋ ਕੈਂਪ ਜਲੰਧਰ ਕਮਿਸ਼ਨਰੇਟ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਅਤੇ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ, ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
ਜਲੰਧਰ ਕਮਿਸ਼ਨਰੇਟ ਪੁਲਸ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਕੁਝ ਅਪਰਾਧੀ ਸ਼ਹਿਰ 'ਚ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਘੁੰਮ ਰਹੇ ਹਨ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਸ ਟੀਮ ਨੇ ਇਕ ਜਾਲ ਵਿਛਾਇਆ ਅਤੇ ਹਥਿਆਰਾਂ ਸਮੇਤ ਚਾਰ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
