ਵਿਦਿਆਰਥਣ ਨਾਲ ਗੈਂਗਰੇਪ ਦੇ ਦੋਸ਼ ''ਚ ਤਿੰਨ ਨਾਮਜ਼ਦ

06/08/2018 5:45:37 AM

ਖੰਨਾ (ਸੁਨੀਲ)—ਖੰਨਾ ਦੇ ਇਕ ਪਿੰਡ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਗੈਂਗਰੇਪ ਦੇ ਦੋਸ਼ ਹੇਠ ਪੁਲਸ ਵੱਲੋਂ ਕਥਿਤ ਦੋਸ਼ੀਆਂ ਜੱਗੀ, ਸੰਦੀਪ ਸਿੰਘ, ਵਰਿੰਦਰ ਸਿੰਘ ਵਾਸੀ ਮੰਡ ਮੁਬਾਰਕਪੁਰ ਦੇ ਵਿਰੁੱਧ ਛੇੜਛਾੜ ਦੇ ਦਰਜ ਮਾਮਲੇ ਵਿਚ ਆਈ. ਪੀ. ਸੀ. ਦੀ ਧਾਰਾ 376ਡੀ ਜੋੜ ਦਿੱਤੀ ਗਈ ਹੈ। ਇਸਦੇ ਨਾਲ ਹੀ ਕਥਿਤ ਦੋਸ਼ੀਆਂ ਦੀ ਭਾਲ ਵਿਚ ਛਾਪਾਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ ਵਿਚ ਪੀੜਤਾ ਵੱਲੋਂ ਕੁੱਝ ਦਿਨ ਪਹਿਲਾਂ 181 ਨੰਬਰ 'ਤੇ ਸ਼ਿਕਾਇਤ ਦਰਜ ਕਰਾਈ ਸੀ। ਜਿਸ ਵਿਚ ਪੁਲਸ ਨੇ ਬਿਆਨ ਦਰਜ ਕਰਨ ਮਗਰੋਂ ਕਥਿਤ ਦੋਸ਼ੀਆਂ ਦੇ ਵਿਰੁੱਧ ਛੇੜਛਾੜ ਦਾ ਮਾਮਲਾ ਦਰੱਜ ਕੀਤਾ ਸੀ ਪ੍ਰੰਤੂ ਪੀੜਤਾ ਨੇ ਗੈਂਗਰੇਪ ਦੀ ਧਾਰਾ ਲਾਉਣ ਦੀ ਮੰਗ ਕਰਦੇ ਹੋਏ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਸੀ ਤੇ ਇਸਦੇ ਨਾਲ ਹੀ ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੇ ਸਾਹਮਣੇ ਪੇਸ਼ ਹੋ ਕੇ ਇਨਸਾਫ ਦੀ ਗੁਹਾਰ ਲਾਈ ਸੀ ਤਾਂ ਕਿ ਕਥਿਤ ਦੋਸ਼ੀਆਂ ਨੂੰ ਸਖਤ ਤੋਂ ਸਖਤ ਦਿਵਾਈ ਜਾ ਸਕੇ।
ਐੱਸ. ਐੱਸ. ਪੀ. ਮਾਹਲ ਨੇ ਮਾਮਲੇ ਦੀ ਗੰਭੀਰਤਾ ਨੂੰ  ਦੇਖਦੇ ਹੋਏ ਸੰਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਸ ਵੱਲੋਂ ਪੀੜਤਾ ਦੀ ਮੈਡੀਕਲ ਕਰਾਉਣ ਮਗਰੋਂ ਗੈਂਗਰੇਪ ਦੀ ਧਾਰਾ ਜੋੜ ਦਿੱਤੀ ਗਈ। ਪੀੜਤਾ ਦੇ ਅਨੁਸਾਰ ਪੇਪਰਾਂ ਦੇ ਦਿਨਾਂ ਵਿਚ ਜੱਗੀ ਉਸਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਿਆ ਸੀ ਤੇ ਉਸਨੇ ਨਸ਼ੀਲਾ ਪਦਾਰਥ ਖਿਲਾਉਣ ਮਗਰੋਂ ਆਪਣੇ ਦੋਸਤਾਂ ਸੰਦੀਪ ਅਤੇ ਵਰਿੰਦਰ ਨਾਲ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ ਸੀ। ਇਸ ਮਗਰੋਂ ਕਥਿਤ ਦੋਸ਼ੀ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸੀ ਅਤੇ ਇੱਕ ਦਿਨ ਉਸਦੇ ਘਰ ਬਦਨਾਮੀ ਕਰਨ ਅਤੇ ਧਮਕੀਆਂ ਦੇਣ ਪਹੁੰਚ ਗਏ ਸੀ ਤਾਂ ਉਸ਼ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਸੀ।ਇਸ ਸੰਬੰਧੀ ਜਦੋਂ ਡੀ. ਐੱਸ. ਪੀ. ਹਰਸਿਮਰਤ ਸਿੰਘ ਛੇਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ 'ਤੇ ਐੱਫ. ਆਈ. ਆਰ. ਵਿਚ ਧਾਰਾ 376ਡੀ ਜੋੜ ਦਿੱਤੀ ਗਈ ਹੈ ਅਤੇ ਕਥਿਤ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਪਾਰਟੀਆਂ ਬਣਾਉਂਦੇ ਹੋਏ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਪ੍ਰਗਟਾਉਂਦਿਆਂ ਕਿਹਾ ਕਿ ਕਥਿਤ ਦੋਸ਼ੀ ਛੇਤੀ ਹੀ ਪੁਲਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਯਕੀਨੀ ਹੈ।